28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਤਲ ਮਾਮਲੇ 'ਚ ਮੁੱਖ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 20-09-2025
ਪੰਚਕੂਲਾ, 19 ਸਤੰਬਰ (ਕਪਿਲ)-ਕਾਲਕਾ ਥਾਣੇ ਦੀ ਪੁਲਿਸ ਨੇ ਕਤਲ ਦੇ ਇਕ ਮਾਮਲੇ 'ਚ ਮੁੱਖ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਸਿ੍ਸ਼ਟੀ ਗੁਪਤਾ ਨੇ ਦੱਸਿਆ ਕਿ 10 ਸਤੰਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਲਕਾ ਖੇਤਰ ਦੇ ਟਿੱਬੀ ਮੁਹੱਲੇ 'ਚ ਇਕ ਨੌਜਵਾਨ ਖ਼ੂਨ ਨਾਲ ਲੱਥ-ਪੱਥ ਲਾਸ਼ ਪਈ ਹੈ | ਇਹ ਸੂਚਨਾ ਮਿਲਦਿਆਂ ਹੀ ਈ. ਆਰ. ਵੀ., ਥਾਣਾ ਪੁਲਿਸ ਅਤੇ ਸੀਨ ਆਫ ਕ੍ਰਾਈਮ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ | ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਜ਼ਿਲ੍ਹੇ ਸਿੰਘ ਨੂੰ ਸੌਂਪੀ ਗਈ | ਮਕਾਨ ਮਾਲਕ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮਿ੍ਤਕ ਕੁਲਦੀਪ ਸਿੰਘ ਪੁੱਤਰ ਸਵ. ਸੁਰਵੇਸ਼ ਕੁਮਾਰ ਮੂਲ ਰੂਪ 'ਚ ਜ਼ਿਲ੍ਹਾ ਐਟਾ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ, ਜੋ ਕਿ ਪਿਛਲੇ 6 ਮਹੀਨਿਆਂ ਤੋਂ ਆਪਣੇ ਤਿੰਨ ਸਾਥੀਆਂ ਅਨਿਲ, ਬੰਟੀ ਅਤੇ ਮੋਹਨ ਲਾਲ ਨਾਲ ਕਿਰਾਏ 'ਤੇ ਰਹਿ ਰਿਹਾ ਸੀ | ਮਾਮਲੇ ਦੀ ਮੁੱਢਲੀ ਜਾਂਚ 'ਚ ਮਿ੍ਤਕ ਨੌਜਵਾਨ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਰੰਜਿਸ਼ ਦੇ ਚਲਦਿਆਂ ਹੀ ਅਨਿਲ, ਮੋਹਨ ਲਾਲ ਅਤੇ ਬੰਟੀ ਨੇ ਤੇਜ਼ ਹਥਿਆਰ ਨਾਲ ਹਮਲਾ ਕਰਕੇ ਕਤਲ ਕੀਤਾ ਹੈ | ਸ਼ਿਕਾਇਤ ਦੇ ਆਧਾਰ 'ਤੇ ਕਾਲਕਾ ਥਾਣੇ ਦੀ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਵਾਰਦਾਤ ਦੌਰਾਨ ਵਰਤੇ ਗਏ ਹਥਿਆਰ ਦੀ ਬਰਾਮਦਗੀ ਦੇ ਯਤਨ ਵੀ ਸ਼ੁਰੂ ਕਰ ਦਿੱਤੇ ਸਨ | ਡੀ. ਸੀ. ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਦਿਆਂ ਕਾਲਕਾ ਥਾਣੇ ਦੀ ਟੀਮ ਨੇ ਉੱਤਰ ਪ੍ਰਦੇਸ਼ ਵਿਖੇ ਛਾਪੇਮਾਰੀ ਕਰਕੇ ਮਾਮਲੇ ਦੇ ਮੁੱਖ ਮੁਲਜ਼ਮ ਅਨਿਲ ਕੁਮਾਰ ਉਰਫ਼ ਲੱਲੂ ਪੁੱਤਰ ਰਾਮ ਬਾਬੂ ਵਾਸੀ ਜ਼ਿਲ੍ਹਾ ਐਟਾ ਉੱਤਰ ਪ੍ਰਦੇਸ਼, ਜੋ ਕਿ ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ 'ਚ ਲੁਕਿਆ ਹੋਇਆ ਸੀ, ਨੂੰ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਉਸ ਦੇ ਬਾਕੀ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਸਕੇ |


Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਜ਼ੀਰਕਪੁਰ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਬਾਬਤ ਅਧਿਕਾਰੀਆਂ ਨਾਲ ਮੀਟਿੰਗ... ਅਗਲੀ ਖ਼ਬਰ ਰੇਲ ਗੱਡੀ ਵਿਚੋਂ ਡਿੱਗ ਕੇ ਇਕ ਵਿਅਕਤੀ ਜ਼ਖ਼ਮੀ, ਪੀ.ਜੀ.ਆਈ. 'ਚ ਜ਼ੇਰੇ ਇਲਾਜ
Ad Position 24