28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਜਲਦ ਹੀ ਪੰਜਾਬ ਦੇ ਹਿੱਤਾਂ ਲਈ ਮਹੱਤਵਪੂਰਨ ਕਦਮ ਉਠਾਏਗੀ ਭਾਜਪਾ ਸਰਕਾਰ- ਉੱਭਾ

Ad Position 21
No active advertisement
ਅਜੀਤ ਡੈਸਕ 20-09-2025
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ 1600 ਕਰੋੜ ਦੀ ਫੋਰੀ ਰਾਹਤ ਦਾ ਪੈਕੇਜ ਪੰਜਾਬ ਨੂੰ ਦੇ ਦਿੱਤਾ ਹੈ ਅਤੇ 13000 ਕਰੋੜ ਰੁਪਏ ਪੰਜਾਬ ਸਰਕਾਰ ਕੋਲ ਪਹਿਲਾਂ ਹੀ ਹਨ ਤੇ ਪੰਜਾਬ ਨੂੰ ਜਿੰਨੇ ਫ਼ੰਡ ਦੀ ਹੋਰ ਜ਼ਰੂਰਤ ਹੋਵੇਗੀ, ਕੇਂਦਰ ਦੀ ਮੋਦੀ ਸਰਕਾਰ ਦੇਵੇਗੀ | ਉਨ੍ਹਾਂ ਕਿਹਾ ਕਿ ਹਰ ਫ਼ਰੰਟ ਤੇ ਫੇਲ੍ਹ ਹੋ ਚੁੱਕੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ | ਉੱਭਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਜਲਦ ਹੀ ਪੰਜਾਬ ਦੇ ਹਿੱਤਾਂ ਲਈ ਕੁਝ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੇਂਦਰ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ, ਬਸ਼ਰਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰੇ ਅਤੇ ਕੇਂਦਰ ਸਰਕਾਰ ਨੂੰ ਬਿਨਾ ਵਜ੍ਹਾ ਬਦਨਾਮ ਕਰਨ ਦੀ ਘਟੀਆ ਰਾਜਨੀਤੀ ਕਰਨੀ ਬੰਦ ਕਰੇ | ਉੱਭਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਹੈ ਤੇ ਪੰਜਾਬ ਦੇ ਸੰਵੇਦਨਸ਼ੀਲ ਮੁੱਦਿਆਂ 'ਤੇ ਹਰ ਰਾਜਨੀਤੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਭਾਜਪਾ ਆਗੂ ਸੰਜੀਵ ਚੌਧਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੋਹਾਣਾ ਹਸਪਤਾਲ 'ਚ ਬੱਚਾ ਬਦਲਣ ਦੇ ਦੋਸ਼ ਸਾਬਤ ਹੋਏ ਝੂਠੇ <br/> ਅਗਲੀ ਖ਼ਬਰ ਸੇਵਾ ਦੇ ਨਾਂਅ 'ਤੇ ਮੇਵਾ ਲੁੱਟਣ ਵਾਲੇ ਰਾਜਸੀ ਆਗੂ ਪਹਿਲਾਂ ਵੀ ਇਥੇ ਹੀ ਸਨ : ਬੜੌਦੀ <br/>
Ad Position 24