28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਰਕਾਰ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕਰ ਰਹੀ ਕੰਮ-ਚੀਮਾ <br/>

Ad Position 21
No active advertisement
ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ (ਐਸ.ਸੀ.) ਅਤੇ ਪੱਛੜੀਆਂ ਸ਼੍ਰੇਣੀਆਂ (ਬੀ.ਸੀ.) ਕਰਮਚਾਰੀਆਂ ਅਤੇ ਭਾਈਚਾਰਿਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸੰਵਿਧਾਨਕ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਇਹ ਭਰੋਸਾ ਪੰਜਾਬ ਭਰ ਦੇ 27 ਐਸ.ਸੀ. ਅਤੇ ਬੀ.ਸੀ. ਕਰਮਚਾਰੀਆਂ ਅਤੇ ਸਮਾਜਿਕ ਸੰਗਠਨਾਂ ਦੀ ਨੁਮਾਇੰਦਗੀ ਕਰਨ ਵਾਲੀ ਸਾਂਝੀ ਐਕਸ਼ਨ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਦਿੱਤਾ | ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ 'ਚ ਇਨ੍ਹਾਂ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਈ ਮਹੱਤਵਪੂਰਨ ਮੁੱਦਿਆਂ, ਜਿਨ੍ਹਾਂ 'ਚ ਸਰਕਾਰੀ ਕਰਮਚਾਰੀਆਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਸਬੰਧਤ ਮੰਗਾਂ ਸ਼ਾਮਿਲ ਹਨ, 'ਤੇ ਧਿਆਨ ਕੇਂਦਰਿਤ ਕੀਤਾ ਗਿਆ | ਵਿੱਤ ਮੰਤਰੀ ਨੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ 22 ਮੈਂਬਰੀ ਸਾਂਝੀ ਐਕਸ਼ਨ ਕਮੇਟੀ ਵਿਚ ਸਟੇਟ ਕੋਆਰਡੀਨੇਟਰ ਐਕਸ਼ਨ ਕਮੇਟੀ ਅਤੇ ਚੇਅਰਮੈਨ ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਐਂਪਲਾਈਜ਼ ਵੈਲਫੇਅਰ ਫੈਡਰੇਸ਼ਨ, ਜਸਬੀਰ ਸਿੰਘ ਪਾਲ ਅਤੇ ਸਮੂਹ ਅਹੁੇਦਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਗਿਆ ਅਗਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ 'ਚ ਰਾਸ਼ਟਰੀ ਹੇਮਾਟੋਲੋਜੀ ਕੁਇਜ਼ ਅਤੇ ਸਿਖਲਾਈ ਵਰਕਸ਼ਾਪ ਲਗਾਈ <br/>
Ad Position 24