28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰਦੁਆਰਾ ਸਾਹਿਬ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਸੇਵਾਮੁਕਤ ਕਰਮਚਾਰੀ ਵਲੋਂ ਖ਼ੁਦਕੁਸ਼ੀ <br/>

Ad Position 21
No active advertisement
ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਸ਼ੁੱਕਰਵਾਰ ਨੂੰ ਸੈਕਟਰ-19 ਦੇ ਗੁਰਦਵਾਰਾ 'ਚ ਇਕ ਦੁਖਦਾਈ ਘਟਨਾ ਵਾਪਰੀ ਜਦੋਂ ਇਕ ਸੇਵਾਮੁਕਤ ਕਰਮਚਾਰੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸੂਰਜ ਪ੍ਰਕਾਸ਼ (ਵਾਸੀ ਸੈਕਟਰ 38-ਸੀ, ਚੰਡੀਗੜ੍ਹ) ਵਜੋਂ ਹੋਈ ਹੈ | ਇਸ ਘਟਨਾ ਤੋਂ ਬਾਅਦ ਗੁਰਦੁਆਰਾ ਕੰਪਲੈਕਸ 'ਚ ਹਫੜਾ-ਦਫੜੀ ਮੱਚ ਗਈ | ਸੂਚਨਾ ਮਿਲਣ 'ਤੇ ਥਾਣਾ ਸੈਕਟਰ-19 ਦੀ ਇੰਚਾਰਜ ਇੰਸਪੈਕਟਰ ਸਰਿਤਾ ਰਾਏ ਦੀ ਅਗਵਾਈ ਹੇਠ ਇਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ | ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਕੋਲੋ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ | ਇਸ 'ਚ ਉਸਨੇ ਆਪਣੇ ਪਰਿਵਾਰ ਲਈ ਆਪਣਾ ਡੂੰਘਾ ਪਿਆਰ ਪ੍ਰਗਟ ਕਰਦੇ ਹੋਏ ਲਿਖਿਆ, 'ਮੈਂ ਆਪਣੇ ਪਰਿਵਾਰ ਨੂੰ ਪਿਆਰ ਕਰਦਾ ਹਾਂ |' ਉਸ ਨੇ ਖ਼ਾਸ ਤੌਰ 'ਤੇ ਆਪਣੀ ਧੀ ਦਾ ਜ਼ਿਕਰ ਕੀਤਾ, ਇਹ ਕਹਿੰਦੇ ਹੋਏ ਕਿ ਉਸਦੀ ਜਾਇਦਾਦ ਦਾ 60 ਫੀਸਦੀ ਉਸਨੂੰ ਵਿਰਾਸਤ ਵਿਚ ਮਿਲੇਗਾ, ਜਦੋਂ ਕਿ ਉਸਦੇ ਪੁੱਤਰ ਨੂੰ 20 ਫ਼ੀਸਦੀ ਮਿਲੇਗਾ, ਅਤੇ ਉਸਦੀ ਦੂਜੀ ਧੀ, ਕਿੱਟੀ ਨੂੰ ਬਾਕੀ ਹਿੱਸਾ ਮਿਲੇਗਾ | ਪੁਲਿਸ ਸੂਤਰਾਂ ਅਨੁਸਾਰ ਸੁਸਾਈਡ ਨੋਟ ਵਿਚ, ਸੂਰਜ ਪ੍ਰਕਾਸ਼ ਨੇ ਅੱਖਾਂ ਦੀ ਗੰਭੀਰ ਸਮੱਸਿਆ ਦਾ ਵੀ ਜ਼ਿਕਰ ਕੀਤਾ | ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਇਸ ਸਮੱਸਿਆ ਤੋਂ ਪੀੜਤ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ | ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ | ਖ਼ੁਦਕੁਸ਼ੀ ਦੇ ਪਿੱਛੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਮਿ੍ਤਕ ਦੇ ਪਰਿਵਾਰ ਤੇ ਜਾਣਕਾਰਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ | ਇਹ ਘਟਨਾ ਨਾ ਸਿਰਫ਼ ਪਰਿਵਾਰ ਲਈ ਸਗੋਂ ਪੂਰੇ ਇਲਾਕੇ ਲਈ ਇਕ ਡੂੰਘਾ ਸਦਮਾ ਹੈ | ਪੁਲਿਸ ਜਾਂਚ ਰਿਪੋਰਟ ਤੇ ਪੋਸਟਮਾਰਟਮ ਤੋਂ ਬਾਅਦ ਹੀ ਅਸਲ ਕਹਾਣੀ ਸਾਹਮਣੇ ਆ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਸੋਸੀਏਟ ਪ੍ਰੋਫੈਸਰ ਨਿਪਾਲ 'ਚ ਹੋਣ ਵਾਲੇ ਅੰਤਰਰਾਸ਼ਟਰੀ ਗੋਲਮੇਜ਼ ਕਾਨਫਰੰਸ 'ਚ ਖੋਜ... ਅਗਲੀ ਖ਼ਬਰ ਚੰਡੀਗੜ੍ਹ ਦੇ ਉਦਯੋਗਿਕ ਖੇਤਰ ਵਿਖੇ ਕੈਮੀਕਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ <br/>
Ad Position 24