28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵਲੋਂ 8 ਤੋਂ ਸੂਬਾ ਪੱਧਰੀ ਹੜਤਾਲ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 20-09-2025
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਸੂਬਾ ਲੀਡਰਸ਼ਿਪ ਵਲੋਂ 8 ਅਕਤੂਬਰ ਤੋਂ ਸੂਬਾ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ | ਇਸਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਿਆਲ ਨੇ ਦੱਸਿਆ ਕਿ ਫੈਡਰੇਸ਼ਨ ਦੇ ਸੱਦੇ 'ਤੇ ਪੰਜਾਬ ਦੇ ਸਫ਼ਾਈ ਸੇਵਕਾਂ ਦੀਆਂ ਯੂਨੀਅਨਾਂ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਦੇਣ ਦੇ ਪ੍ਰੋਗਰਾਮ ਮੁਤਾਬਕ ਮੁਹਾਲੀ ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ (ਡੇਰਾਬੱਸੀ, ਜ਼ੀਰਕਪੁਰ, ਨਵਾਂਗਰਾਓਾ ਅਤੇ ਖਰੜ) ਤੋਂ ਆਗੂ ਇਕੱਠੇ ਹੋਏ, ਉਪਰੰਤ ਫੈਡਰੇਸ਼ਨ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ ਗਿਆ | ਆਗੂਆਂ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਆ ਰਹੇ ਸਫ਼ਾਈ ਸੇਵਕਾਂ ਨੂੰ ਪੰਜਾਬ ਸਰਕਾਰ ਵਲੋਂ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਤਨਖ਼ਾਹਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਉਲਟਾ ਪੰਜਾਬ ਸਰਕਾਰ ਵਲੋਂ 'ਦਿੱਲੀ ਵਾਲਿਆਂ' ਨਾਲ ਮਿਲ ਕੇ ਪੰਜਾਬ ਦੀਆਂ ਸਮੂਹ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਘਰ-ਘਰ ਤੋਂ ਕੂੜਾ ਚੁੱਕਣ ਦਾ ਠੇਕਾ ਦਿੱਲੀ ਦੀਆਂ ਪ੍ਰਾਈਵੇਟ ਕੰਪਨੀਆਂ ਨੂੰ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਸਫ਼ਾਈ ਸੇਵਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਦੇ ਚਲਦਿਆਂ ਫੈਡਰੇਸ਼ਨ ਵਲੋਂ ਪੰਜਾਬ ਸਰਕਾਰ ਨੂੰ 21 ਦਿਨਾਂ ਅਲਟੀਮੇਟਮ ਦੇ ਕੇ 8 ਅਕਤੂਬਰ ਤੋਂ ਪੰਜਾਬ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੈੱਕ 'ਚ 'ਆਓ ਊਰਜਾ ਤਬਦੀਲੀ ਬਾਰੇ ਗੱਲ ਕਰੀਏ' ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੈੱਕ 'ਚ ਚੰਡੀਗੜ੍ਹ ਪੁਲਿਸ ਵਿਭਾਗ ਦੇ ਅਧਿਕਾਰੀਆਂ ਲਈ ਆਈ.ਸੀ.ਟੀ. ਟਰੇਨਿੰਗ ਪ੍ਰੋਗਰਾਮ ਦਾ ਤੀਜਾ ਬੈਚ ਕਰਵਾਇਆ <br/>
Ad Position 24