28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖ਼ੋਰੀ ਦੇ ਮਾਮਲਿਆਂ ਵਿਚ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ <br/>

Ad Position 21
No active advertisement
ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭਿ੍ਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ, ਅਗਸਤ ਮਹੀਨੇ ਦੌਰਾਨ 6 ਵੱਖ-ਵੱਖ ਕੇਸਾਂ 'ਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ |
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਕਿਸੇ ਵੀ ਖੇਤਰ ਵਿਚ ਭਿ੍ਸ਼ਟਾਚਾਰ ਫੈਲਾ ਰਹੇ ਵਿਅਕਤੀਆਂ 'ਤੇ ਕਾਬੂ ਪਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ | ਬੁਲਾਰੇ ਨੇ ਇਹ ਵੀ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ 'ਚ 20 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ | ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਵਿਰੁੱਧ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ | ਬੁਲਾਰੇ ਨੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅਤੇ ਇਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਕੇਸ ਵੀ ਦਰਜ ਕੀਤਾ ਗਿਆ ਹੈ | ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖ਼ੋਰੀ ਦੇ ਦੋ ਮਾਮਲਿਆਂ ਦਾ ਫ਼ੈਸਲਾ ਸੁਣਾਇਆ, ਜਿਸ 'ਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 5 ਸਾਲ ਦੀ ਕੈਦ ਅਤੇ 20,000 ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ |


Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਅਦਾਲਤ ਕੰਪਲੈਕਸ ਵਿਖੇ ਵਕੀਲਾਂ ਵਿਚਕਾਰ ਝੜਪ ਮਾਮਲੇ 'ਚ ਨੋਟਿਸ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' 202ਵੇਂ ਦਿਨ ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨ...
Ad Position 24