28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹਾਈ ਕੋਰਟ ਵਲੋਂ ਅਦਾਲਤ ਕੰਪਲੈਕਸ ਵਿਖੇ ਵਕੀਲਾਂ ਵਿਚਕਾਰ ਝੜਪ ਮਾਮਲੇ 'ਚ ਨੋਟਿਸ <br/>

Ad Position 21
No active advertisement
ਅਜੀਤ ਡੈਸਕ 20-09-2025
ਚੰਡੀਗੜ੍ਹ, 19 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਕੀਲਾਂ ਵਿਚਕਾਰ ਬੁੱਧਵਾਰ ਨੂੰ ਹੋਈ ਝੜਪ ਦਾ ਖ਼ੁਦ ਨੋਟਿਸ ਲਿਆ ਹੈ | ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ ਵਲੋਂ ਲਿਖੇ ਪੱਤਰ 'ਤੇ ਕਾਰਵਾਈ ਕਰਦੇ ਹੋਏ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਪੱਤਰ 'ਚ ਮੰਗ ਕੀਤੀ ਗਈ ਸੀ ਕਿ ਐਡਵੋਕੇਟ ਰਵਨੀਤ ਕੌਰ ਨੂੰ ਅਜੇ ਤੱਕ ਗਿ੍ਫ਼ਤਾਰ ਨਾ ਕੀਤੇ ਜਾਣ, ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟਾਂ ਹਟਾਏ ਜਾਣ ਅਤੇ ਦਰਜ਼ ਐਫ਼.ਆਈ.ਆਰ. 'ਚ ਆਈ.ਟੀ. ਐਕਟ ਦੀਆਂ ਧਾਰਾਵਾਂ ਜੋੜੀਆਂ ਜਾਣ | ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਤੋਂ ਇਕ ਵਿਸਥਾਰਿਤ ਰਿਪੋਰਟ ਤਲਬ ਕੀਤੀ ਹੈ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਮਾਮਲੇ 'ਚ ਇਕ ਕ੍ਰਾਸ-ਡੀ.ਡੀ.ਆਰ. (ਡੇਲੀ ਡਾਇਰੀ ਰਿਪੋਰਟ) ਵੀ ਦਾਇਰ ਕੀਤੀ ਗਈ ਹੈ ਪਰ ਇਸ 'ਚ ਅਜੇ ਤੱਕ ਕਿਸੇ ਦਾ ਨਾਂਅ ਨਹੀਂ ਲਿਆ ਗਿਆ ਹੈ | ਹਾਈ ਕੋਰਟ ਨੇ ਇਸ ਕ੍ਰਾਸ-ਡੀ.ਡੀ.ਆਰ 'ਤੇ ਕਿਸੇ ਵੀ ਅਗਲੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਫੂਕੀ ਸਰਕਾਰ ਦੀ ਅਰਥੀ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ 6 ਰਿਸ਼ਵਤਖ਼ੋਰੀ ਦੇ ਮਾਮਲਿਆਂ ਵਿਚ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ <br/...
Ad Position 24