14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਟੌਰ ਦੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ <br/>

Ad Position 21
No active advertisement
ਅਜੀਤ ਡੈਸਕ 21-09-2025
ਐੱਸ.ਏ.ਐੱਸ. ਨਗਰ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਨੌਜਵਾਨ ਕੁਸ਼ਤੀ ਦੰਗਲ ਕਮੇਟੀ ਨਗਰ ਖੇੜਾ ਪਿੰਡ ਮਟੌਰ (ਸੈਕਟਰ-70 ਮੁਹਾਲੀ) ਵਲੋਂ 26 ਸਤੰਬਰ ਨੂੰ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੁਆਰਾ ਰਿਲੀਜ਼ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਲੱਖਾ ਪਹਿਲਵਾਨ, ਪ੍ਰਦੀਪ ਸੋਨੀ ਅਤੇ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਨਗੇ | ਉਨ੍ਹਾਂ ਦੱਸਿਆ ਕੁਸ਼ਤੀ ਦੰਗਲ ਦੌਰਾਨ ਉੱਤਰ ਭਾਰਤ ਦੇ ਚੋਟੀ ਦੇ ਪਹਿਲਵਾਨ ਆਪਣੇ ਦਾਅ-ਪੇਚ ਦੇ ਜ਼ੌਹਰ ਦਿਖਾਉਣਗੇ, ਜਦਕਿ ਝੰਡੀ ਦੀ ਕੁਸ਼ਤੀ ਦੇ ਜੇਤੂ ਪਹਿਲਵਾਨ ਨੂੰ 1.51 ਲੱਖ ਰੁ. ਅਤੇ ਉਪ ਜੇਤੂ ਪਹਿਲਵਾਨ ਨੂੰ 1 ਲੱਖ ਰੁ. ਦੇ ਨਕਦ ਇਨਾਮ ਨਾਲ ਨਿਵਾਜਿਆ ਜਾਵੇਗਾ | ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼ ਕਰਨ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਲਕੀਤ ਸਿੰਘ, ਬਿੰਦਾ ਮਟੌਰ, ਮੱਖਣ ਸਿੰਘ, ਤਰਸੇਮ ਖਾਨ, ਦਿਲਵਰ ਖਾਨ, ਬਲਜਿੰਦਰ ਸਿੰਘ ਪੱਪੂ, ਆਸ਼ੂ ਵੈਦ, ਰਵਿੰਦਰ ਸਿੰਘ ਛੋਟਾ ਅਤੇ ਗੁਰਨਾਮ ਸਿੰਘ ਫ਼ੌਜੀ ਆਦਿ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਨੂੰ ਸਮਰਪਿਤ ਅੱਖਾਂ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਗਾ... ਅਗਲੀ ਖ਼ਬਰ ਦੋ ਵੱਖ-ਵੱਖ ਮਾਮਲਿਆਂ 'ਚ ਇਕ ਵਿਅਕਤੀ ਤੇ ਨੌਜਵਾਨ ਲੜਕੀ ਵਲੋਂ ਖ਼ੁਦਕੁਸ਼ੀ
Ad Position 24