14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਨੂੰ ਸਮਰਪਿਤ ਅੱਖਾਂ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਨੂੰ ਸਮਰਪਿਤ ਅੱਖਾਂ ਅਤੇ ਹੋਰਨਾਂ ਬਿਮਾਰੀਆਂ ਦੀ ਜਾਂਚ ਸੰਬੰਧੀ ਮੁਫ਼ਤ ਮੈਡੀਕਲ ਕੈਂਪ ਸਥਾਨਕ ਰੂਪਨਗਰ ਮਾਰਗ 'ਤੇ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਲਗਾਇਆ ਗਿਆ | ਕੈਂਪ ਦੇ ਪਹਿਲੇ ਚਰਨ 'ਚ ਸਭਾ ਵਲੋਂ ਹਵਨ ਯੱਗ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਉਪਰੰਤ ਸਭਾ ਦੇ ਚੇਅਰਮੈਨ ਤੇ ਕੌਂਸਲਰ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਅਤੇ ਸਭਾ ਦੇ ਪ੍ਰਧਾਨ ਮਾਸਟਰ ਗੁਰਮੁੱਖ ਸਿੰਘ ਦੇਖ-ਰੇਖ ਹੇਠ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਵਲੋਂ ਅੱਖਾਂ ਦੇ 217 ਮਰੀਜ਼ਾਂ ਸਮੇਤ ਹੋਰਨਾਂ ਬਿਮਾਰੀਆਂ ਤੋਂ ਪੀੜਤ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ | ਇਸ ਮੌਕੇ ਮਾਸਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਜਿਥੇ 23 ਮਰੀਜ਼ਾਂ ਦੀ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਲਈ ਚੋਣ ਕੀਤੀ ਗਈ, ਉਥੇ ਹੀ ਕਰੀਬ 100 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਕਰੀਬ 150 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡਾ. ਦਵਿੰਦਰ ਸਿੰਘ ਵਿਰਦੀ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ, ਡਾ. ਮਿ੍ਗਿੰਦ ਸਿੰਘ ਵਲੋਂ ਬੱਚਿਆਂ ਦੀ ਬਿਮਾਰੀਆਂ ਦੀ ਜਾਂਚ, ਡਾ. ਹਿਤੇਸ਼ ਵਲੋਂ ਹੱਡੀਆਂ ਦੇ ਰੋਗਾਂ ਦੀ ਜਾਂਚ ਅਤੇ ਡਾ. ਰੁਪਿੰਦਰ ਕੌਰ ਵਲੋਂ ਮਹਿਲਾਵਾਂ ਦੀਆਂ ਬਿਮਾਰੀਆਂ ਸੰਬੰਧੀ ਜਾਂਚ ਕੀਤੀ ਗਈ | ਕੈਂਪ ਦੌਰਾਨ ਕਰੀਬ 3 ਦਰਜਨ ਵਿਅਕਤੀਆਂ ਵਲੋਂ ਖ਼ੂਨਦਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਕੈਂਪ ਦੌਰਾਨ ਸੇਵਾ ਨਿਭਾਉਣ ਵਾਲੇ ਡਾਕਟਰਾਂ ਅਤੇ ਖ਼ੂਨਦਾਨੀਆਂ ਸਮੇਤ ਸਹਿਯੋਗ ਦੇਣ ਵਾਲੇ ਪਤਵੰਤਿਆਂ ਨੂੰ ਵੀ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਭਾ ਦੇ ਉਪ ਚੇਅਰਮੈਨ ਹਰਨੇਕ ਸਿੰਘ, ਖ਼ਜ਼ਾਨਚੀ ਦਰਸ਼ਨ ਧੀਮਾਨ, ਵਿਨੋਦ ਧੀਮਾਨ, ਲੱਕੀ ਕਲਸੀ, ਜਗਦੇਵ ਸਿੰਘ ਮਠਾੜੂ, ਇੰਜ. ਬਹਾਦਰ ਸਿੰਘ, ਹੈਪੀ ਧੀਮਾਨ, ਗੁਰਚਰਨ ਸਿੰਘ ਰਾਣਾ, ਹਰਬੰਸ ਸਿੰਘ, ਸਵਰਨ ਸਿੰਘ, ਪਰਮਿੰਦਰ ਸਿੰਘ ਸ਼ਾਨ, ਗੁਰਿੰਦਰ ਸਿੰਘ ਵਿੱਕੀ, ਸੀਮਾ ਧੀਮਾਨ, ਗੁਰਪਾਲ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਗੁਰਿੰਦਰ ਸਿੰਘ ਰੀਹਲ, ਗੁਰਪ੍ਰੀਤ ਸਿੰਘ ਅਤੇ ਮਹਿੰਦਰ ਸਿੰਘ ਆਦਿ ਪਤਵੰਤੇ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਵੀ.ਆਈ.ਪੀ. ਰੋਡ 'ਤੇ ਇਕੋ ਰਾਤ 4 ਦੁਕਾਨਾਂ 'ਚੋਂ ਲੱਖਾਂ ਰੁ. ਦਾ ਸਾਮਾਨ ਤੇ ਨਕਦੀ ਚੋਰੀ ਅਗਲੀ ਖ਼ਬਰ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਮਟੌਰ ਦੇ ਕੁਸ਼ਤੀ ਦੰਗਲ ਦਾ ਪੋਸਟਰ ਜਾਰੀ <br/>
Ad Position 24