13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੇਰਾਬੱਸੀ ਪੁਲਿਸ ਹੁਣ ਚਿੱਟੇ ਦਾ ਸੇਵਨ ਕਰਨ ਵਾਲਿਆਂ ਦੇ ਕਰਵਾ ਰਹੀ ਹੈ ਡੋਪ ਟੈਸਟ <br/>

Ad Position 21
No active advertisement
ਅਜੀਤ ਡੈਸਕ 21-09-2025
ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਸਥਾਨਕ ਪੁਲਿਸ ਨੇ ਚਿੱਟੇ ਅਤੇ ਹੋਰਨਾਂ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਦੌਰਾਨ ਨਸ਼ੇ ਦੀ ਲਤ ਵਾਲਿਆਂ ਦੇ ਡੋਪ ਟੈਸਟ ਕਰਵਾਏ ਜਾ ਰਹੇ ਹਨ ਅਤੇ ਨਤੀਜੇ ਪਾਜ਼ਟਿਵ ਆਉਣ 'ਤੇ ਸੰਬੰਧਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰਾਬੱਸੀ ਥਾਣੇ ਦੇ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਮੁਬਾਰਕਪੁਰ ਪੁਲਿਸ ਟੀਮ ਨੇ ਏ. ਐਸ. ਆਈ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪਿੰਡ ਖੇੜੀ ਨੇੜਿਓਾ ਇਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਸੀ | ਪੁਲਿਸ ਮੁਤਾਬਕ ਸਿਰ ਤੋਂ ਮੋਨਾ ਨੌਜਵਾਨ ਟੋਪੀ ਪਹਿਨੇ ਹਨ੍ਹੇਰੇ 'ਚ ਬੈਠਾ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਪਛਾਣ ਰਾਹੁਲ ਯਾਦਵ ਪੁੱਤਰ ਛੱਠੂ ਯਾਦਵ ਵਾਸੀ ਪਿੰਡ ਖੇੜੀ ਸੁੰਡਰਾਂ ਵਜੋਂ ਹੋਈ | ਪੁੱਛਗਿੱਛ ਦੌਰਾਨ ਉਸ ਨੇ ਕਬੂਲਿਆ ਕਿ ਉਹ ਗਾਂਜਾ, ਭੰਗ ਅਤੇ ਚਿੱਟੇ ਦਾ ਸੇਵਨ ਕਰਦਾ ਹੈ | ਇਸ ਤੋਂ ਬਾਅਦ ਪੁਲਿਸ ਟੀਮ ਵਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ਟਿਵ ਆਇਆ | ਇਸ ਉਪਰੰਤ ਪੁਲਿਸ ਨੇ ਰਾਹੁਲ ਯਾਦਵ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਨੂੰ ਬਾਅਦ 'ਚ ਇਲਾਜ ਲਈ ਮੁਹਾਲੀ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਦਾਖ਼ਲ ਕਰਵਾਇਆ ਗਿਆ | ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਿਲਾਫ਼ ਜਾਰੀ ਮੁਹਿੰਮ ਹੇਠ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢ ਕੇ ਸਮਾਜ ਦੀ ਮੁੱਖ ਧਾਰਾ 'ਚ ਲਿਆਂਦਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਭਾਈ ਘਨੱ੍ਹਈਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਵੀ.ਆਈ.ਪੀ. ਰੋਡ 'ਤੇ ਇਕੋ ਰਾਤ 4 ਦੁਕਾਨਾਂ 'ਚੋਂ ਲੱਖਾਂ ਰੁ. ਦਾ ਸਾਮਾਨ ਤੇ ਨਕਦੀ ਚੋਰੀ
Ad Position 24