13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰਾਂ ਤੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਹੋਈ-ਕੰਗ <br/>

Ad Position 21
No active advertisement
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ | <br/> 21-09-2025
ਖਰੜ, 20 ਸਤੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਨਿੱਝਰ ਰੋਡ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ, ਜਦਕਿ ਪਹਿਲਾਂ ਹਲਕੇ ਦੀਆਂ ਸੜਕਾਂ ਦੀ ਉਨ੍ਹਾਂ ਵਲੋਂ ਕਦੇ ਵੀ ਸਾਰ ਨਹੀਂ ਲਈ ਗਈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਹੁਣ ਬਿਲਕੱੁਲ ਵਿਹਲੀ ਹੋ ਕੇ ਲਾਲ ਫਿੱਤੇ ਕੱਟਦੇ ਹੋਏ, ਇਨ੍ਹਾਂ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਉਦਘਾਟਨ ਕਰਨ 'ਚ ਲੱਗੀ ਹੋਈ ਹੈ | ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਤੇ ਸ਼ਹਿਰਾਂ 'ਚ ਸੈਂਕੜੇ ਕਿੱਲੋਮੀਟਰ ਸੜਕਾਂ ਦੀ ਹਾਲਤ ਬਦ ਤੋਂ ਬੱਦਤਰ ਹੋਈ ਪਈ ਹੈ, ਲਿਹਾਜ਼ਾ ਉਨ੍ਹਾਂ ਦੀ ਮੁਰੰਮਤ ਕਰਵਾਉਣ ਲਈ ਹਲਕਾ ਵਿਧਾਇਕਾ ਰੀਬਨਾਂ ਦੇ ਬੰਡਲ ਮੰਗਵਾ ਲੈਣ ਅਤੇ ਉਦਘਾਟਨ ਕਰਕੇ ਫੋਟੋਆਂ ਖਿਚਵਾ ਕੇ ਅਖ਼ਬਾਰਾਂ 'ਚ ਖ਼ਬਰਾਂ ਲਗਵਾਉਂਦੇ ਰਹਿਣ | ਸਾਬਕਾ ਮੰਤਰੀ ਕੰਗ ਨੇ ਨਗਰ ਕੌਂਸਲ ਖਰੜ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ 'ਚ ਕੌਂਸਲ ਦੇ ਇਕ ਦਰਜਨ ਤੋਂ ਵੱਧ ਈ. ਓ. ਬਦਲ ਚੁੱਕੇ ਹਨ ਅਤੇ ਕੌਂਸਲਰਾਂ ਦੀ ਆਪਸੀ ਖਿੱਚੋਤਾਣ ਤੇ ਸੌੜੀ ਸਿਆਤ ਨੇ ਸ਼ਹਿਰ ਦਾ ਭੱਠਾ ਬਿਠਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ 'ਚ ਮੁੱਖ ਸੜਕਾਂ ਦਾ ਬਹੁਤ ਬੁਰਾ ਹਾਲ ਹੈ | ਇਸ ਦੇ ਨਾਲ-ਨਾਲ ਬਡਾਲਾ ਰੋਡ ਤੋਂ ਰੇਲਵੇ ਸਟੇਸ਼ਨ ਖਰੜ ਨੂੰ ਜਾਂਦੀ ਮੁੱਖ ਸੜਕ, ਜਿਸ ਦੀ ਮਾੜੀ ਹਾਲਤ ਬਾਰੇ ਉਨ੍ਹਾਂ ਵਲੋਂ ਕਈ ਵਾਰ ਲਿਖ ਕੇ ਦਿੱਤਾ ਚੁੱਕਾ ਹੈ, ਬਾਰੇ ਅਦਾਰਾ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕਰਕੇ ਸਰਕਾਰ ਨੂੰ ਕੋਸਿਆ ਗਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਖਰੜ ਸ਼ਹਿਰ 'ਚ ਸੀਵਰੇਜ, ਸਟਰੀਟ ਲਾਈਟਾਂ, ਗੰਦੇ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ ਹਨ ਅਤੇ ਇਥੋਂ ਤੱਕ ਕਿ ਉਨ੍ਹਾਂ ਵਲੋਂ ਪਿਛਲੀ ਕਾਂਗਰਸ ਸਰਕਾਰ ਸ਼ਹਿਰ ਲਈ ਲਿਆਂਦਾ ਗਿਆ ਕਜੌਲੀ ਵਾਟਰ ਵਰਕਸ ਦੇ ਅਹਿਮ ਪ੍ਰਾਜੈਕਟ ਦਾ ਕੰਮ ਵੀ ਮੌਜੂਦਾ 'ਆਪ' ਸਰਕਾਰ ਤੇ ਨਗਰ ਕੌਂਸਲ ਦੀ ਅਣਗਹਿਲੀ ਕਰਕੇ ਠੱਪ ਪਿਆ ਹੈ |


Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੁਰਦਰਸ਼ਨ ਸਿੰਘ ਸੈਣੀ ਵਲੋਂ ਖੇਡਾਂ ਨੂੰ ਕੀਤਾ ਜਾ ਰਿਹੈ ਉਤਸ਼ਾਹਿਤ <br/> ਅਗਲੀ ਖ਼ਬਰ ਭਾਈ ਘਨੱ੍ਹਈਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>
Ad Position 24