13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੁਰਦਰਸ਼ਨ ਸਿੰਘ ਸੈਣੀ ਵਲੋਂ ਖੇਡਾਂ ਨੂੰ ਕੀਤਾ ਜਾ ਰਿਹੈ ਉਤਸ਼ਾਹਿਤ <br/>

Ad Position 21
No active advertisement
ਅਜੀਤ ਡੈਸਕ 21-09-2025
ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵਲੋਂ ਹਲਕਾ ਪੱਧਰ 'ਤੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੁਹਿੰਮ ਦੀ ਸ਼ੁਰੂਆਤ ਉਨ੍ਹਾਂ ਵਲੋਂ ਪਿੰਡ ਸਮਗੌਲੀ ਤੋਂ ਕੀਤੀ ਗਈ, ਜਿਥੇ ਕਿ ਨੌਜਵਾਨਾਂ ਨੂੰ ਵਾਲੀਬਾਲ ਅਤੇ ਕਿ੍ਕਟ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ | ਖੇਡਾਂ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਉਨ੍ਹਾਂ ਦੀ ਸੋਚ ਵੀ ਸਕਾਰਾਤਮਕ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਹਿੱਤਾਂ ਅਤੇ ਖੇਡਾਂ ਨੂੰ ਪ੍ਰਫੁੱਲਤਾ ਕਰਨ ਲਈ ਉਹ ਸ਼ੁਰੂ ਤੋਂ ਹੀ ਉਪਰਾਲੇ ਕਰਦੇ ਆ ਰਹੇ ਹਨ ਅਤੇ ਭਵਿੱਖ 'ਚ ਵੀ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣਗੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਲਕੇ ਦੇ ਹਰ ਪਿੰਡ 'ਚ ਖੇਡ ਸਮੱਗਰੀ ਪਹੁੰਚਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਰਾਕੇਸ਼ ਅਚਿੰਤ, ਸੋਨੀ ਰਾਣਾ ਸਮਗੌਲੀ, ਰਮਨ ਨੰਬਰਦਾਰ ਸਮਗੌਲੀ, ਜੱਸੀ ਪ੍ਰਧਾਨ, ਮਨਪ੍ਰੀਤ ਸਮਗੌਲੀ, ਰਾਜੂ ਖੇੜੀ ਗੁੱਜਰਾਂ, ਧਰਮ ਸਿੰਘ, ਪੱਪੂ ਰਾਣਾ ਪੰਚ, ਡਾ. ਕਦਮ, ਗੋਲਡੀ, ਰੋਬਿਨ, ਮੋਹਿਤ, ਅੰਜੂ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ, ਮੇਜਰ ਸਿੰਘ, ਦਵਿੰਦਰ ਧਨੌਨੀ ਤੇ ਗੁਲਜਾਰ ਸਿੰਘ ਟਿਵਾਣਾ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਬਜ਼ੁਰਗਾਂ ਨਾਲ ਖ਼ੁਸ਼ੀ ਦੇ ਪਲ ਕੀਤੇ ਸਾਂਝੇ <br/> ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰਾਂ ਤੇ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਹੋਈ-ਕੰਗ <br/>
Ad Position 24