13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਘੱਗਰ ਕਿਨਾਰੇ ਬਣੀਆਂ ਨਾਜਾਇਜ਼ ਝੁੱਗੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਰੰਧਾਵਾ ਨੂੰ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਘੱਗਰ ਨਦੀ ਕਿਨਾਰੇ ਬਣੀਆਂ ਝੁੱਗੀਆਂ ਨੂੰ ਹਟਾਉਣ ਸੰਬੰਧੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮੰਗ-ਪੱਤਰ ਸੌਂਪਦੇ ਹੋਏ ਪਿੰਡ ਮੁਬਾਰਕਪੁਰ ਤੇ ਮੀਰਪੁਰ ਦੇ ਵਸਨੀਕ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 21-09-2025
ਡੇਰਾਬੱਸੀ, 20 ਸਤੰਬਰ (ਰਣਬੀਰ ਸਿੰਘ ਪੜ੍ਹੀ)-ਪਿੰਡ ਮੁਬਾਰਕਪੁਰ ਅਤੇ ਮੀਰਪੁਰ ਦੇ ਵਸਨੀਕਾਂ ਵਲੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਐਸ. ਡੀ. ਐਮ. ਡੇਰਾਬੱਸੀ ਤੋਂ ਘੱਗਰ ਕਿਨਾਰੇ ਬਣੀਆਂ ਨਾਜਾਇਜ਼ ਝੁੱਗੀਆਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ | ਇਸ 'ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਭਰੋਸਾ ਦਿੱਤਾ ਕਿ ਉਹ ਉੱਚਿਤ ਕਾਰਵਾਈ ਕਰਨਗੇ | ਪਿੰਡ ਵਾਸੀਆਂ ਅਨੁਸਾਰ ਪੀ. ਡਬਲਿਊ. ਡੀ.. ਰੈਸਟ ਹਾਊਸ ਦੇ ਨੇੜੇ ਸ਼ਾਮਲਾਤ ਜ਼ਮੀਨ 'ਤੇ ਸ਼ੁਰੂਆਤੀ ਦੌਰ 'ਚ 2-3 ਪਰਿਵਾਰਾਂ ਨੇ ਝੁੱਗੀਆਂ ਬਣਾਈਆਂ ਸਨ, ਪਰ ਹੁਣ ਇਹ ਗਿਣਤੀ 100 ਦੇ ਅੰਕੜੇ ਨੂੰ ਪਾਰ ਕਰ ਗਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਬਰਸਾਤੀ ਮੌਸਮ ਦੌਰਾਨ ਘੱਗਰ 'ਚ ਵਧੇ ਪਾਣੀ ਦੇ ਪੱਧਰ ਕਾਰਨ ਇਹ ਝੁੱਗੀਆਂ ਪਾਣੀ 'ਚ ਡੁੱਬ ਗਈਆਂ ਸਨ ਅਤੇ ਪ੍ਰਸ਼ਾਸਨ ਨੂੰ ਝੁੱਗੀ ਵਾਸੀਆਂ ਨੂੰ ਹੋਰਨਾਂ ਥਾਵਾਂ 'ਤੇ ਸ਼ਿਫਟ ਕਰਨਾ ਪਿਆ ਸੀ, ਜਿਸ ਕਾਰਨ ਕਾਫ਼ੀ ਮੁਸ਼ਕਿਲਾਂ ਪੇਸ਼ ਆਈਆਂ ਸਨ | ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਇਹ ਲੋਕ ਅਣਪਛਾਤੇ ਹਨ ਅਤੇ ਕਿਸੇ ਨੂੰ ਵੀ ਇਨ੍ਹਾਂ ਦੇ ਸਥਾਈ ਪਤੇ ਬਾਰੇ ਕੋਈ ਜਾਣਕਾਰੀ ਨਹੀਂ ਹੈ | ਇਨ੍ਹਾਂ ਦੇ ਆਉਣ ਤੋਂ ਬਾਅਦ ਮੁਬਾਰਕਪੁਰ, ਮੀਰਪੁਰ, ਤਿ੍ਵੇਦੀ ਕੈਂਪ ਅਤੇ ਹੋਰ ਨੇੜਲੇ ਪਿੰਡਾਂ 'ਚ ਚੋਰੀਆਂ ਦੇ ਮਾਮਲੇ ਵਧ ਗਏ ਹਨ, ਜਿਸ ਕਾਰਨ ਸਥਾਨਕ ਲੋਕਾਂ 'ਚ ਸਹਿਮ ਪਾਇਆ ਜਾ ਰਿਹਾ ਹੈ | ਇਸ ਕਰਕੇ ਸਮਾਜ ਸੇਵੀਆਂ ਅਤੇ ਪਿੰਡ ਵਾਸੀਆਂ ਵਲੋਂ ਲਿਖਤੀ ਰੂਪ 'ਚ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਲੋਕਾਂ ਨੂੰ ਤੁਰੰਤ ਇਥੋਂ ਹਟਾਇਆ ਜਾਵੇ ਤਾਂ ਜੋ ਚੋਰੀਆਂ ਦੀਆਂ ਵਾਰਦਾਤਾਂ ਨੂੰ ਠੱਲ੍ਹ ਪੈ ਸਕੇ ਅਤੇ ਪਿੰਡ ਦੀ ਸ਼ਾਮਲਾਤ ਜ਼ਮੀਨ ਖਾਲੀ ਹੋ ਸਕੇ | ਇਸ ਸੰਬੰਧੀ ਸੈਂਕੜੇ ਦਸਤਖ਼ਤਾਂ ਵਾਲਾ ਇਕ ਮੰਗ-ਪੱਤਰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਸੌਂਪਿਆ ਗਿਆ ਅਤੇ ਵਿਧਾਇਕ ਨੇ ਤੁਰੰਤ ਅਗਲੇਰੀ ਕਾਰਵਾਈ ਲਈ ਇਹ ਪੱਤਰ ਐਸ. ਡੀ. ਐਮ. ਨੂੰ ਭੇਜ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਰਾਣਾ ਗਿੱਲ ਨੇ ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦਾ ਬੀੜਾ ਚੁੱਕਿਆ <br/> ਅਗਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਬਜ਼ੁਰਗਾਂ ਨਾਲ ਖ਼ੁਸ਼ੀ ਦੇ ਪਲ ਕੀਤੇ ਸਾਂਝੇ <br/>
Ad Position 24