13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਲਾਲਾ ਸਾਵਨ ਇੰਟਰਨੈਸ਼ਨਲ ਸਕੂਲ ਵਿਖੇ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਲਾਲੜੂ, 20 ਸਤੰਬਰ (ਰਾਜਬੀਰ ਸਿੰਘ)-ਲਾਲੜੂ ਟ੍ਰੈਫਿਕ ਪੁਲਿਸ ਦੁਆਰਾ ਸਥਾਨਕ ਲਾਲਾ ਸਾਵਨ ਰਾਮ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਅਤੇ ਬੱਸ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਟ੍ਰੈਫਿਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਲਾਲੜੂ ਟ੍ਰੈਫਿਕ ਇੰਚਾਰਜ ਏ. ਐਸ. ਆਈ. ਕਿ੍ਸ਼ਨ ਸਿੰਘ ਨੇ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟ੍ਰੈਫਿਕ ਬਿਨਾਂ ਲਾਇਸੰਸ ਦੇ ਦੋ ਜਾਂ ਚਾਰ ਪਹੀਆ ਵਾਹਨ ਨਾ ਚਲਾਉਣ ਅਤੇ ਟ੍ਰੈਫਿਕ ਸਮੱਸਿਆਵਾਂ ਤੋਂ ਬਚਣ ਲਈ ਗੱਡੀ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਨੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਲਗਾਉਣ ਅਤੇ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਸਮੇਂ ਮੋਬਾਈਲ ਫੋਨ ਸੁਣਨ ਜਾਂ ਵਰਤਣ ਤੋਂ ਬਚਣ ਦੀ ਮਹੱਤਤਾ 'ਤੇ ਜੋਰ ਦਿੱਤਾ, ਕਿਉਂਕਿ ਮੋਬਾਈਲ ਫੋਨ ਦੀ ਵਰਤੋਂ ਸੜਕ ਹਾਦਸੇ ਦਾ ਕਾਰਨ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਵਾਹਨ ਨਹੀਂ ਚਲਾਉਣਾ ਚਾਹੀਦਾ | ਪ੍ਰੋਗਰਾਮ ਦੇ ਅੰਤ ਵਿਚ ਐਮ. ਡੀ. ਲਲਿਤ ਮਿੱਤਲ ਨੇ ਟ੍ਰੈਫਿਕ ਇੰਚਾਰਜ ਅਤੇ ਉਨ੍ਹਾਂ ਨਾਲ ਆਈ ਸਮੂਹ ਪੁਲਿਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਏ. ਐਸ. ਆਈ. ਗੁਰਪ੍ਰੀਤ ਸਿੰਘ ਸਮੇਤ ਪੂਰਾ ਸਕੂਲ ਸਟਾਫ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਮੁਹਾਲੀ ਵਿਖੇ ਪੀ. ਸੀ. ਐਸ. ਪ੍ਰੀਲਿਮਿਨਰੀ ਇਮਤਿਹਾਨ ਲਈ ਕਰੈਸ਼ ਕੋਰ... ਅਗਲੀ ਖ਼ਬਰ ਸਾਈਬਰ ਕੈਫ਼ੇ ਵਾਲਿਆਂ ਲਈ ਡਿਪਟੀ ਕਮਿਸ਼ਨਰ ਦੇ ਕਰੜੇ ਹੁਕਮ <br/>
Ad Position 24