13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੀ. ਜੀ. ਸੀ. ਲਾਂਡਰਾਂ ਵਲੋਂ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਚੰਡੀਗੜ੍ਹ ਨਾਲ ਸਮਝੌਤਾ ਸਹੀਬੱਧ <br/>

Ad Position 21
No active advertisement
ਅਜੀਤ ਡੈਸਕ 21-09-2025
ਐੱਸ. ਏ. ਐੱਸ. ਨਗਰ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਨਾਲ ਇਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕਰਕੇ ਰਣਨੀਤਿਕ ਅਕਾਦਮਿਕ ਭਾਈਚਾਰਾ ਕਾਇਮ ਕੀਤਾ ਗਿਆ ਹੈ | ਇਸ ਸਮਝੌਤੇ ਦਾ ਮੁੱਖ ਉਦੇਸ਼ ਦੋਵਾਂ ਸੰਸਥਾਵਾਂ ਵਿਚਕਾਰ ਸਾਂਝੇ ਵਰਕਸ਼ਾਪਾਂ, ਸੈਮੀਨਾਰਾਂ, ਵਿਦਿਆਰਥੀ ਕੇਂਦਰਿਤ ਗਤੀਵਿਧੀਆਂ ਅਤੇ ਫੈਕਲਟੀ ਵਿਕਾਸ ਪ੍ਰੋਗਰਾਮਾਂ ਦੇ ਨਾਲ-ਨਾਲ ਵਿਦਿਆਰਥੀ ਤੇ ਫੈਕਲਟੀ ਅਦਾਨ-ਪ੍ਰਦਾਨ ਕਰਨ ਦੇ ਮੌਕੇ ਅਤੇ ਵਿਆਪਕ ਪਹਿਲਕਦਮੀਆਂ ਰਾਹੀਂ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ | ਇਸ ਸਮਝੌਤੇ ਨੂੰ (ਪ੍ਰੋ.) ਜੇ. ਕੇ. ਸਹਿਗਲ ਪਿ੍ੰ. ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11, ਡਾ. ਹਰਸਿਮਰਨ ਕੌਰ ਡੀਨ ਆਈ. ਕਿਊ. ਏ. ਸੀ. ਸੀ. ਜੀ. ਸੀ. ਲਾਂਡਰਾਂ, ਰੇਨੂੰ ਓਬਰਾਏ ਚੀਫ਼ ਲਾਇਬ੍ਰੇਰੀਅਨ ਸੀ. ਜੀ. ਸੀ. ਲਾਂਡਰਾਂ, ਦੀਪਸ਼ਿਖਾ ਡੀਨ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11, ਰੰਜਨ ਵਰਮਾ ਵਾਈਸ ਪਿ੍ੰ. ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਅਤੇ ਡਾ. ਜਗਦੀਸ਼ ਕੌਰ ਆਈ. ਕਿਊ. ਏ. ਸੀ. ਕੋਆਰਡੀਨੇਟਰ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਪ੍ਰਵਾਨਗੀ ਦਿੱਤੀ ਗਈ | ਇਸ ਦੌਰਾਨ ਸੀ. ਜੀ. ਸੀ. ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਹਿਯੋਗ ਨਾ ਸਿਰਫ਼ ਖੋਜ ਅਤੇ ਨਵੀਨਤਾ ਲਈ ਇਕ ਮੰਚ ਪ੍ਰਦਾਨ ਕਰੇਗਾ, ਸਗੋਂ ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੇ ਗਿਆਨ ਨੂੰ ਸਾਂਝਾ ਕਰਨ, ਹੁਨਰ ਵਿਕਾਸ ਅਤੇ ਸੰਪੂਰਨ ਵਿਕਾਸ ਦੀ ਸੁਵਿਧਾ ਵੀ ਉਪਲੱਬਧ ਕਰੇਗਾ | ਉਨ੍ਹਾਂ ਕਿਹਾ ਕਿ ਇਹ ਅਕਾਦਮਿਕ ਗੱਠਜੋੜ ਹੁਨਰ ਨੂੰ ਪਾਲਣ, ਨਵੀਨਤਾ ਨੂੰ ਅੱਗੇ ਵਧਾਉਣ ਅਤੇ ਭਵਿੱਖ ਲਈ ਤਿਆਰ ਪੇਸ਼ੇਵਰਾਂ ਵਾਸਤੇ ਇਕ ਮਜ਼ਬੂਤ ਨੀਂਹ ਤਿਆਰ ਕਰਨ ਵੱਲ ਮਹੱਤਵਪੂਰਨ ਕਦਮ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸਦੇ ਪਿੰਡ ਸੂੰਕ ਵਿਖੇ ਕੁਸ਼ਤੀ ਦੰਗਲ ਕਰਵਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ <br/>
Ad Position 24