13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੀ.ਜੀ.ਸੀ.ਯੂਨੀਵਰਸਿਟੀ ਮੁਹਾਲੀ ਨੇ ਆਈ.ਕੇ.ਜੀ.ਪੀ.ਟੀ.ਯੂ. ਸਵੀਮਿੰਗ ਇੰਟਰ-ਕਾਲਜ ਟੂਰਨਾਮੈਂਟ ਦੌਰਾਨ ਜੇਤੂ ਟਰਾਫ਼ੀ ਕੀਤੀ ਆਪਣੇ ਨਾਂਅ <br/>

Ad Position 21
No active advertisement
ਅਜੀਤ ਡੈਸਕ 21-09-2025
ਐੱਸ.ਏ.ਐੱਸ. ਨਗਰ, 20 ਸਤੰਬਰ (ਪ੍ਰੋ. ਅਵਤਾਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਮਰਦਾਂ ਦੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਇੰਟਰ-ਕਾਲਜ ਟੂਰਨਾਮੈਂਟ 2025-26 'ਚ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਚੈਂਪੀਅਨ ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ | ਇਸ ਟੂਰਨਾਮੈਂਟ 'ਚ ਆਈ.ਕੇ.ਜੀ.ਪੀ.ਟੀ.ਯੂ. ਅਧੀਨ ਕਈ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ, ਜਿਨ੍ਹਾਂ 'ਚੋਂ ਸੀ.ਜੀ.ਸੀ. ਯੂਨੀਵਰਸਿਟੀ ਦੇ ਤੈਰਾਕਾਂ ਨੇ ਆਪਣੀ ਪ੍ਰਤਿਭਾ, ਦਿ੍ੜਤਾ ਅਤੇ ਖੇਡ ਭਾਵਨਾ ਦਾ ਬੇਮਿਸਾਲ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਪਛਾੜ ਦਿੱਤਾ | ਟੂਰਨਾਮੈਂਟ ਦੀ ਸ਼ੁਰੂਆਤ ਤੋਂ ਹੀ ਜੀ. ਸੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਤੈਰਾਕਾਂ ਨੇ ਵੱਖ-ਵੱਖ ਵਰਗਾਂ ਦੇ ਕਈ ਈਵੈਂਟਾਂ 'ਚ ਤਗ਼ਮੇ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ | ਉਨ੍ਹਾਂ ਦੇ ਸਮੂਹਿਕ ਯਤਨਾਂ ਅਤੇ ਲਗਾਤਾਰ ਪ੍ਰਦਰਸ਼ਨ ਨੇ ਉਨ੍ਹਾਂ ਨੂੰ ਜੇਤੂ ਟਰਾਫ਼ੀ ਦੇ ਰੂਪ 'ਚ ਮਾਣ ਬਖ਼ਸ਼ਿਆ | ਇਸ ਦੌਰਾਨ ਸੀ. ਜੀ. ਸੀ. ਯੂਨੀਵਰਸਿਟੀ ਦੇ ਖਿਡਾਰੀ ਲਕਸ਼ੈ ਜਿੰਦਲ ਨੇ ਬੇਮਿਸਾਲ ਗਤੀ, ਸਹਿਣਸ਼ੀਲਤਾ ਅਤੇ ਤਕਨੀਕ ਨਾਲ ਵੱਖ-ਵੱਖ ਸ਼੍ਰੇਣੀਆਂ 'ਚ ਕਈ ਸੋਨੇ ਦੇ ਤਗ਼ਮੇ ਜਿੱਤੇ, ਜਿਸ ਦੇ ਚਲਦਿਆਂ ਉਸ ਨੂੰ ਸਰਵੋਤਮ ਤੈਰਾਕ ਦੇ ਵਕਾਰੀ ਖ਼ਿਤਾਬ ਨਾਲ ਨਿਵਾਜਿਆ ਗਿਆ | ਇਸ ਦੇ ਨਾਲ ਹੀ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੀ ਰੀਲੇਅ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗ਼ਮਾ ਆਪਣੇ ਨਾਂਅ ਕੀਤਾ | ਇਸ ਇਤਿਹਾਸਕ ਜਿੱਤ 'ਤੇ ਸਮੁੱਚੇ ਤੈਰਾਕਾਂ ਨੂੰ ਵਧਾਈ ਦਿੰਦਿਆਂ ਐਗਜ਼ੀਕਿਊਟਿਵ ਡਾਇਰੈਕਟਰ ਅਰਸ਼ ਧਾਲੀਵਾਲ ਨੇ ਕਿਹਾ ਕਿ ਇਹ ਪ੍ਰਾਪਤੀ ਸਾਡੀ ਸੰਸਥਾ ਦੀ ਖੇਡਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਹਰ ਖੇਤਰ 'ਚ ਉੱਤਮਤਾ ਪ੍ਰਾਪਤ ਕਰਨ ਲਈ ਸਭ ਤੋਂ ਵਧੀਆ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਸੈਕਟਰ-68 'ਚੋਂ ਇਕ ਵਿਅਕਤੀ ਦੀ ਕਈ ਦਿਨ ਪੁਰਾਣੀ ਲਾਸ਼ ਬਰਾਮਦ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਵਲੋਂ 90 ਲੱਖ ਤੋਂ ਵੱਧ ਦੀ ਠੱਗੀ ਸੰਬੰਧੀ 18 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/>
Ad Position 24