13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘਟ ਕੇ ਸਿਰਫ਼ 229 ਹੋਈ-ਹਰਦੀਪ ਸਿੰਘ ਮੁੰਡੀਆਂ <br/>

Ad Position 21
No active advertisement
ਅਜੀਤ ਡੈਸਕ 21-09-2025
ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਦੇ ਨਿਰੰਤਰ ਘਰ ਵਾਪਸ ਜਾਣ ਨਾਲ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਦੀ ਗਿਣਤੀ ਘਟ ਕੇ ਸਿਰਫ਼ 229 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਵੀ 35 ਤੋਂ ਘੱਟ ਕੇ ਸਿਰਫ਼ 16 ਰਹਿ ਗਈ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ 665 ਹੋਰ ਲੋਕ ਆਪਣੇ ਘਰਾਂ ਨੂੰ ਪਰਤ ਗਏ ਹਨ ਜਦੋਂ ਕਿ ਕੱਲ੍ਹ ਤੱਕ ਕੈਂਪਾਂ ਵਿਚ 894 ਲੋਕ ਬਸੇਰਾ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2,539 ਤੋਂ ਵੱਧ ਕੇ 2,555 ਹੋ ਗਈ ਹੈ, ਜਿਸ ਵਿਚ ਮੁੱਖ ਤੌਰ 'ਤੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਪਿੰਡ ਸ਼ਾਮਿਲ ਹਨ | ਹੋਰ ਵੇਰਵੇ ਸਾਂਝੇ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ 11 ਹੋਰ ਪਿੰਡ ਪ੍ਰਭਾਵਿਤ ਹੋਏ ਹਨ ਜਿਸ ਨਾਲ ਕੁੱਲ ਗਿਣਤੀ 350 ਹੋ ਗਈ ਹੈ ਜਦੋਂ ਕਿ ਜ਼ਿਲ੍ਹਾ ਲੁਧਿਆਣਾ ਵਿਚ 5 ਹੋਰ ਪਿੰਡ ਪ੍ਰਭਾਵਿਤ ਹੋਣ ਨਾਲ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਦੀ ਗਿਣਤੀ 131 ਹੋ ਗਈ ਹੈ | ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ58 ਲੋਕਾਂ ਦੇ ਪ੍ਰਭਾਵਿਤ ਹੋਣ ਨਾਲ ਕੁੱਲ ਆਬਾਦੀ 3,89,387 ਤੋਂ ਵਧ ਕੇ 3,89,445 ਹੋ ਗਈ ਹੈ | ਮਾਲ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਦੀ ਗਿਣਤੀ ਘਟਣ ਕਰਕੇ ਭਾਰੀ ਗਿਣਤੀ ਵਿਚ ਰਾਹਤ ਕੈਂਪ ਬੰਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ, ਪਠਾਨਕੋਟ ਅਤੇ ਜਲੰਧਰ ਨੇ ਆਪਣੇ ਸਾਰੇ ਕੈਂਪ ਬੰਦ ਕਰ ਦਿੱਤੇ ਜਦੋਂ ਕਿ ਫਾਜ਼ਿਲਕਾ ਵਿਚ ਬਸੇਰਾ ਕਰ ਰਹੇ ਲੋਕਾਂ ਦੀ ਗਿਣਤੀ 620 ਤੋਂ ਘੱਟ ਕੇ 219 ਹੋ ਗਈ | ਜਲੰਧਰ ਦੇ ਕੈਂਪਾਂ ਵਿਚ ਕੱਲ੍ਹ 103 ਲੋਕ ਰਹਿ ਰਹੇ ਸਨ ਤੇ ਅੱਜ ਸਾਰੇ ਆਪਣੇ ਆਪਣੇ ਘਰਾਂ ਨੂੰ ਵਾਪਸ ਚਲੇ ਗਏ ਹਨ | ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮਾਨਸਾ ਅਤੇ ਹੁਸ਼ਿਆਰਪੁਰ ਵਿਚ ਕ੍ਰਮਵਾਰ 121 ਹੈਕਟੇਅਰ ਅਤੇ 39 ਹੈਕਟੇਅਰ ਫ਼ਸਲ ਪ੍ਰਭਾਵਿਤ ਹੋਣ ਨਾਲ ਕੁੱਲ ਪ੍ਰਭਾਵਿਤ ਫ਼ਸਲੀ ਰਕਬਾ 1,99,766 ਹੈਕਟੇਅਰ ਤੋਂ ਵਧ ਕੇ 1,99,926 ਹੈਕਟੇਅਰ ਹੋ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਜ਼ਿਆਦਾਤਰ ਜ਼ਿਲਿ੍ਹਆਂ ਵਿਚ ਸਥਿਤੀ ਠੀਕ ਹੈ ਅਤੇ ਹੋਰ ਜ਼ਿਲਿ੍ਹਆਂ ਵਿਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲਿਆ |

Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਕੀਤੇ ਕਾਮਿਆਂ ਲਈ ਇੱਕੋ ਜਿਹੇ ਕੰਮ ਲਈ ਬਰਾਬਰ ਤਨਖ਼ਾਹ ਅਤੇ ਦੀਵਾਲੀ ਤੋਂ ਪਹਿਲਾਂ ਬੋਨਸ ਦੀ ਕੀਤੀ ਮੰਗ <br/>... ਅਗਲੀ ਖ਼ਬਰ ਮੁਹਾਲੀ ਦੇ ਸੈਕਟਰ-68 'ਚੋਂ ਇਕ ਵਿਅਕਤੀ ਦੀ ਕਈ ਦਿਨ ਪੁਰਾਣੀ ਲਾਸ਼ ਬਰਾਮਦ <br/>
Ad Position 24