13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਊਟਸੋਰਸ ਕੀਤੇ ਕਾਮਿਆਂ ਲਈ ਇੱਕੋ ਜਿਹੇ ਕੰਮ ਲਈ ਬਰਾਬਰ ਤਨਖ਼ਾਹ ਅਤੇ ਦੀਵਾਲੀ ਤੋਂ ਪਹਿਲਾਂ ਬੋਨਸ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਸਰਕਾਰ ਅਤੇ ਨਗਰ ਨਿਗਮ ਕਰਮਚਾਰੀਆਂ ਅਤੇ ਵਰਕਰਾਂ ਦੀ ਤਾਲਮੇਲ ਕਮੇਟੀ, ਯੂ.ਟੀ ਚੰਡੀਗੜ੍ਹ ਦੇ ਬੈਨਰ ਹੇਠ, ਸੀਵਰੇਜ ਕਰਮਚਾਰੀ ਯੂਨੀਅਨ, ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 32 ਦੇ ਵਾਟਰ ਵਰਕਸ ਦੇ ਸਾਹਮਣੇ ਪ੍ਰਸ਼ਾਸਨ ਪੁਤਲਾ ਸਾੜ ਕੇ ਵਿਰੋਧ ਕੀਤਾ | ਜਿਸ ਵਿਚ ਆਊਟਸੋਰਸ ਕੀਤੇ ਕਾਮਿਆਂ ਲਈ ਇੱਕੋ ਜਿਹੇ ਕੰਮ ਲਈ ਬਰਾਬਰ ਤਨਖ਼ਾਹ ਅਤੇ ਦੀਵਾਲੀ ਤੋਂ ਪਹਿਲਾਂ ਬੋਨਸ ਦੀ ਮੰਗ ਕੀਤੀ ਗਈ | ਇਸ ਮੌਕੇ 'ਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਚੇਅਰਮੈਨ ਸੁਰੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੀਨੀਅਰ ਉਪ ਪ੍ਰਧਾਨ ਰਾਜਿੰਦਰ ਕੁਮਾਰ ਅਤੇ ਉਪ ਚੇਅਰਮੈਨ ਤਾਲਿਬ ਹੁਸੈਨ ਨੇ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਕਰਮਚਾਰੀਆਂ ਦੀਆਂ ਮੁੱਖ ਮੰਗਾਂ, ਜਿਨ੍ਹਾਂ 'ਚ ਇਕੋ ਜਿਹੇ ਕੰਮ ਲਈ ਇੱਕੋ ਜਿਹੀ ਤਨਖ਼ਾਹ ਲਾਗੂ ਕਰਨਾ ਅਤੇ ਦੀਵਾਲੀ ਤੋਂ ਪਹਿਲਾਂ ਬੋਨਸ ਦੇਣਾ, 'ਤੇ ਫੈਸਲਾ ਨਹੀਂ ਲੈਂਦਾ, ਤਾਂ ਪੁਤਲਾ ਸਾੜਨ ਦੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ | ਉਨ੍ਹਾਂ ਨੇ ਕਿਹਾ ਕਿ ਇੱਕੋ ਜਿਹੇ ਕੰਮ ਲਈ ਇੱਕੋ ਜਿਹੀ ਤਨਖ਼ਾਹ ਵਰਗੀਆਂ ਜਾਇਜ਼ ਅਤੇ ਵਾਜਬ ਮੰਗਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ | ਪੰਚਾਇਤਾਂ ਤੋਂ ਨਗਰ ਨਿਗਮਾਂ ਵਿੱਚ ਤਬਦੀਲ ਕੀਤੇ ਗਏ ਸਫਾਈ ਸੇਵਕਾਂ ਨੂੰ ਮੁੱਢਲੀ ਤਨਖ਼ਾਹ ਅਤੇ ਡੀ.ਏ ਦਿੱਤਾ ਜਾਵੇ | ਸਾਰੇ ਵਿਭਾਗਾਂ ਵਿਚ ਖ਼ਾਲੀ ਅਸਾਮੀਆਂ ਜਲਦੀ ਭਰੀਆਂ ਜਾਣ | ਇਹ ਵੀ ਮੰਗ ਕੀਤੀ ਗਈ ਕਿ ਟਿਊਬਵੈੱਲ ਆਪੇ੍ਰਟਰਾਂ, ਫਾਇਰਫਾਈਟਰਾਂ ਅਤੇ ਡਰਾਈਵਰਾਂ ਨੂੰ ਛੁੱਟੀ ਦੇਣ ਦੇ ਫ਼ੈਸਲੇ ਨੂੰ ਵਾਪਸ ਲਿਆ ਜਾਵੇ | ਵਰਕਰਾਂ ਨੂੰ ਹੋਰਨਾਂ ਤੋਂ ਇਲਾਵਾ, ਤਾਲਮੇਲ ਕਮੇਟੀ ਦੇ ਤਰਲੋਚਨ ਸਿੰਘ, ਨਰੇਸ਼ ਕੁਮਾਰ, ਰਾਹੁਲ ਵੈਦ, ਗੁਰਦੇਵ ਸਿੰਘ, ਯੂਨੀਅਨ ਰਾਹੁਲ ਵੈਦ, ਰਾਜਿੰਦਰ ਕੁਮਾਰ ਦਵਿੰਦਰ, ਸੁਰਿੰਦਰ ਕੁਮਾਰ, ਨਿਰਮਲ ਸਿੰਘ, ਇਲੈਕਟ੍ਰੀਕਲ ਤੋਂ ਸੁਖਵਿੰਦਰ ਸਿੰਘ, ਕੰਟਰੈਕਟ ਵਰਕਰਜ਼ ਯੂਨੀਅਨ ਮਲੇਰੀਆ ਵਿਭਾਗ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸ਼ਾਮ ਲਾਲ, ਅਸ਼ੋਕ ਬੇਨੀਵਾਲ ਅਤੇ ਯਸ਼ਪਾਲ ਰਾਣਾ, ਹਰਦੀਪ ਸਿੰਘ, ਧਰਮਵੀਰ ਅਤੇ ਦਲਜੀਤ ਸਿੰਘ ਨੇ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਇਸ ਨਵਰਾਤਰੀ 'ਚ ਘਰ ਖਰੀਦਣ ਦਾ ਸੁਨਹਿਰੀ ਮੌਕਾ- ਮੋਂਗਾ ਇਨਫ੍ਰਾਟੈੱਕ ਅਗਲੀ ਖ਼ਬਰ ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਘਟ ਕੇ ਸਿਰਫ਼ 229 ਹੋਈ-ਹਰਦੀਪ ਸਿੰਘ ਮੁੰਡੀਆਂ <br/>
Ad Position 24