18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ. ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ 27 ਤੋਂ

Ad Position 21
No active advertisement
ਅਜੀਤ ਡੈਸਕ 17-10-2025
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪਸ਼ੂ-ਪਾਲਣ, ਮੱਛੀ-ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਐਸ. ਸੀ. ਲਾਭਪਾਤਰੀਆਂ ਲਈ 2 ਹਫ਼ਤਿਆਂ ਦੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 27 ਅਕਤੂਬਰ ਤੋਂ ਡੇਅਰੀ ਸਿਖਲਾਈ ਕੇਂਦਰ ਚਤਾਮਲੀ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੁਹਾਲੀ ਨੇ ਦੱਸਿਆ ਕਿ ਇਸ ਸਿਖਲਾਈ ਲਈ ਉਮੀਦਵਾਰ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣੀ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਸਿਰਫ਼ ਅਨੁਸੂਚਿਤ ਜਾਤੀ ਨਾਲ ਸੰਬੰਧਤ ਵਿਅਕਤੀ ਹੀ ਇਸ ਸਿਖਲਾਈ ਲਈ ਯੋਗ ਹਨ | ਉਨ੍ਹਾਂ ਕਿਹਾ ਕਿ ਇਹ ਸਿਖਲਾਈ ਬਿਲਕੁੱਲ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਸਿਖਲਾਈ ਮੁਕੰਮਲ ਹੋਣ ਉਪਰੰਤ ਹਰ ਸਿਖਿਆਰਥੀ ਨੂੰ 3500 ਰੁ. ਵਜੀਫ਼ੇ ਦੇ ਰੂਪ 'ਚ ਦਿੱਤੇ ਜਾਣਗੇ | ਸਿਖਲਾਈ ਦੌਰਾਨ ਸਿਖਿਆਰਥੀਆਂ ਲਈ ਚਾਹ-ਬਿਸਕੁੱਟ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਹੋਵੇਗਾ | ਇਸੇ ਦੌਰਾਨ ਡੇਅਰੀ ਇੰਸਪੈਕਟਰ ਕਰਨਵੀਰ ਸਿੰਘ ਬਾਵਾ ਨੇ ਅਪੀਲ ਕੀਤੀ ਕਿ ਚਾਹਵਾਨ ਐਸ. ਸੀ. ਲਾਭਪਾਤਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਤੀਜੀ ਮੰਜ਼ਿਲ 'ਤੇ ਸਥਿਤ ਕਮਰਾ ਨੰ. 434 ਵਿਖੇ ਕਿਸੇ ਵੀ ਕੰਮ ਵਾਲੇ ਦਿਨ ਅਰਜ਼ੀ ਦੇ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਨੇ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਦਿੱਤੀ ਸਲਾਹ <br/> ਅਗਲੀ ਖ਼ਬਰ ਚੰਡੀਗੜ੍ਹ ਹਸਪਤਾਲ ਵਿਖੇ ਮੈਡੀਸਨ ਤੇ ਅੱਖਾਂ ਦਾ ਕੈਂਪ ਲਗਾਇਆ <br/>
Ad Position 24