18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਰਿਆਣਾ ਪੁਲਿਸ ਦੇ ਅਫ਼ਸਰਾਂ ਵਲੋਂ ਖ਼ੁਦਕੁਸ਼ੀਆਂ ਕਰਨ ਦੇ ਮਾਮਲਿਆਂ ਦੀ ਸੀ. ਬੀ. ਆਈ. ਜਾਂਚ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 17-10-2025
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾਈ ਪ੍ਰਧਾਨ ਬਲਵੀਰ ਸਿੰਘ ਫੁੱਗਲਾਣਾ, ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ, ਜਨਰਲ ਸਕੱਤਰ ਜਗਦੀਸ਼, ਹਰਚੰਦ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ ਬਾਸੀ, ਸੁਰਿੰਦਰ ਕੁਮਾਰ ਸੈਣੀ, ਦਵਿੰਦਰ ਪਾਲ ਸਿੰਘ, ਅਸ਼ੋਕ ਕੁਮਾਰ, ਦਿਲਬਾਗ ਸਿੰਘ ਅਤੇ ਗੁਰਮਨਜੀਤ ਸਿੰਘ ਨੇ ਮੰਗ ਕੀਤੀ ਹੈ ਕਿ ਹਰਿਆਣਾ ਦੇ ਪੁਲਿਸ ਅਫ਼ਸਰਾਂ ਵਲੋਂ ਕੀਤੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਇਹ ਘਟਨਾਵਾਂ ਸਮਾਜ ਵਿਚ ਚਿੰਤਾ ਦਾ ਵਿਸ਼ਾ ਹਨ, ਇਸ ਲਈ ਇਨ੍ਹਾਂ ਮਾਮਲਿਆਂ ਦੀ ਜਾਂਚ ਸੀ. ਬੀ. ਆਈ ਤੋਂ ਕਰਵਾਉਣੀ ਅਤਿ ਜ਼ਰੂਰੀ ਹੈ | ਆਗੂਆਂ ਨੇ ਕਿਹਾ ਕਿ ਜੇਕਰ ਇਹ ਮਾਮਲਾ ਜਾਤੀਵਾਦ ਨਾਲ ਜੁੜਿਆ ਸਾਬਿਤ ਹੁੰਦਾ ਹੈ ਤਾਂ ਇਹ ਅਤੀ ਨਿੰਦਣਯੋਗ ਹੈ, ਪਰ ਸੰਦੀਪ ਕੁਮਾਰ ਦੀ ਆਤਮਹੱਤਿਆ ਤੇ ਵੀਡੀਓ ਸੰਦੇਸ਼ ਨੇ ਇਹ ਸ਼ੰਕੇ ਖੜ੍ਹੇ ਕਰ ਦਿੱਤੇ ਹਨ ਕਿ ਇਹ ਮਾਮਲਾ ਜਾਤੀਵਾਦ ਦਾ ਨਹੀਂ, ਬਲਕਿ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਦਾ ਹੈ, ਇਸ ਲਈ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ | ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਤਿੰਨ ਵੱਖ-ਵੱਖ ਥਾਵਾਂ 'ਤੇ ਚੋਰੀ ਦੀਆਂ ਵਾਰਦਾਤਾਂ, ਤਿੰਨ ਮਾਮਲੇ ਦਰਜ <br/> ਅਗਲੀ ਖ਼ਬਰ ਸ਼ਰਾਬ ਦੇ ਨਸ਼ੇ 'ਚ ਧੁੱਤ ਵਿਅਕਤੀ ਦੀ ਟੋਭੇ 'ਚ ਡਿਗਣ ਕਰਕੇ ਮੌਤ
Ad Position 24