18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁਲਾਜ਼ਮਾਂ ਨੇ ਦੀਵਾਲੀ ਤੋਂ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾ ਪੂਰੀਆਂ ਨਾ ਹੋਣ ਕਾਰਨ ਦੇ ਰੋਸ ਵਜੋਂ ਇਕ ਜ਼ੋਰਦਾਰ ਰੈਲੀ ਕੀਤੀ | ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋ ਸ਼ਮੂਲੀਅਤ ਕੀਤੀ ਗਈ | ਰੈਲੀ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਪ੍ਰਤੀ ਗ਼ੁੱਸਾ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਸਰਕਾਰ ਤੋਂ ਕੁੱਝ ਮਿਲਣ ਦੀ ਆਸ ਹੁੰਦੀ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਦੀਵਾਲੀ ਦੇ ਖ਼ੁਸ਼ੀਆਂ ਭਰੇ ਮੌਕੇ ਤੇ ਮੁਲਾਜ਼ਮਾਂ ਨੂੰ ਕੁੱਝ ਦੇਣ ਦਾ ਨਾ ਤਾਂ ਐਲਾਨ ਹੋਇਆ ਹੈ ਅਤੇ ਨਾ ਹੀ ਇਸ ਬਾਰੇ ਸਰਕਾਰ ਵਲੋਂ ਕੁੱਝ ਸੋਚਿਆਂ ਵਿਚਾਰਿਆ ਜਾ ਰਿਹਾ ਹੈ | ਸਕੱਤਰੇਤ ਦੇ ਮੁਲਾਜ਼ਮ ਆਗੂਆਂ ਨੇ ਆਪਣੀਆਂ ਤਕਰੀਰਾਂ ਵਿਚ ਪੇਅ ਕਮਿਸ਼ਨ ਦਾ ਏਰੀਅਰ ਵੀ ਮੰਗ ਕੀਤੀ | ਆਗੂਆਂ ਨੇ ਮੰਗ ਕੀਤੀ ਗਈ ਕੀ ਗ਼ੁਲਾਮੀ ਦੀ ਪ੍ਰਤੀਕ ਆਊਟ ਸੋਰਸ ਪ੍ਰਥਾ ਤੇ ਠੇਕੇ ਦੀ ਭਰਤੀ ਦੀ ਥਾਂ ਤੇ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰੀ ਪਾਲਿਸੀ ਬਣਾ ਕੇ ਪੱਕਾ ਰੁਜ਼ਗਾਰ ਦਿੱਤਾ ਜਾਵੇ | ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਵੱਲ ਧਿਆਨ ਨਾ ਦਿੱਤਾ, ਤਾਂ ਇਹ ਅੰਦੋਲਨ ਹੋਰ ਤੀਬਰ ਰੂਪ ਧਾਰਨ ਕਰੇਗਾ | ਇਸ ਰੈਲੀ ਵਿਚ ਸੁਖਚੈਨ ਖਹਿਰਾ, ਸੁਸ਼ੀਲ ਫ਼ੌਜੀ, ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਕੁਲਵੰਤ ਸਿੰਘ, ਅਲਕਾ ਚੋਪੜਾ, ਮਲਕੀਤ ਸਿੰਘ ਅÏਜਲਾ, ਜਸਬੀਰ ਕੌਰ , ਸਾਹਿਲ ਸ਼ਰਮਾ ਤੋਂ ਇਲਾਵਾ ਮਿਥੁਨ ਚਾਵਲਾ, ਮਨਵੀਰ ਸਿੰਘ, ਸਨਦੀਪ ਕੋਸ਼ਲ, ਸਨਦੀਪ ਕੁਮਾਰ, ਬਲਰਾਜ ਸਿੰਘ ਦਾਊਾ, ਜਗਤਾਰ ਸਿੰਘ, ਬਜਰੰਗ ਯਾਦਵ ਆਦਿ ਨੇ ਆਪਣੇ ਵਿਚਾਰ ਰੱਖੇ |

Ad Position 22
No active advertisement
ਪਿਛਲੀ ਖ਼ਬਰ ਪਿੰਡ ਝਿੰਗੜਾਂ ਕਲਾਂ ਵਿਖੇ ਚੋਰਾਂ ਨੇ 5 ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ <br/> ਅਗਲੀ ਖ਼ਬਰ ਆਧਾਰ ਕਾਰਡ ਨਾਲ ਪ੍ਰੋਬੇਸ਼ਨਰੀ ਆਫ਼ੀਸਰ ਦੇ ਪੇਪਰ 'ਚ ਸ਼ਾਮਿਲ ਉਮੀਦਵਾਰ ਤੇ ਉਸ ਦਾ ਸਕ੍ਰਾਈਬ ਫੜਿਆ, ਮਾਮਲਾ ਦਰਜ <br/>...
Ad Position 24