18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਿੰਡ ਝਿੰਗੜਾਂ ਕਲਾਂ ਵਿਖੇ ਚੋਰਾਂ ਨੇ 5 ਕਿਸਾਨਾਂ ਦੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ <br/>

Ad Position 21
No active advertisement
ਅਜੀਤ ਡੈਸਕ 17-10-2025
ਕੁਰਾਲੀ, 16 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਇਥੋਂ ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਚੋਰਾਂ ਨੇ ਕਿਸਾਨਾਂ ਦੀਆਂ 5 ਮੋਟਰਾਂ ਨੂੰ ਨਿਸ਼ਾਨਾ ਬਣਾਉਦਿਆਂ ਬਿਜਲੀ ਦੀਆਂ ਤਾਰਾਂ ਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰੀ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸੰਬੰਧੀ ਪਿ੍ੰ. ਅਵਤਾਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਚੋਰਾਂ ਨੇ ਲੰਘੀ ਰਾਤ ਉਨ੍ਹਾਂ ਦੀ ਮੋਟਰ ਤੋਂ ਇਲਾਵਾ ਕਿਸਾਨ ਜਸਵਿੰਦਰ ਸਿੰਘ, ਕਰਮ ਸਿੰਘ, ਸੁਖਵੀਰ ਸਿੰਘ ਤੇ ਨਿਰਮਲ ਸਿੰਘ ਦੀਆਂ ਮੋਟਰਾਂ ਨੂੰ ਪਾੜ ਲਗਾ ਕੇ ਅੰਦਰੋਂ ਤਾਰਾਂ, ਗਰਿੱਪ ਅਤੇ ਬਿਜਲੀ ਦਾ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਅਵਤਾਰ ਸਿੰਘ ਨੇ ਦੱਸਿਆ ਕਿ ਚੋਰਾਂ ਉਨ੍ਹਾਂ ਦੀ ਮੋਟਰ ਦਾ ਜ਼ਿੰਦਰਾ ਨਹੀਂ ਖੋਲ੍ਹ ਸਕੇ, ਲਿਹਾਜ਼ਾ ਉਨ੍ਹਾਂ ਕਟਰ ਦੀ ਮਦਦ ਨਾਲ ਲੋਹੇ ਦਾ ਦਰਵਾਜ਼ਾ ਹੀ ਕੱਟ ਲਿਆ ਤੇ ਦਰਵਾਜੇ ਨੂੰ ਪਾੜ ਲਗਾ ਕੇ ਮੋਟਰ 'ਚ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ | ਉਨ੍ਹਾਂ ਦੱਸਿਆ ਕਿ ਇਸ ਕਾਰਨ ਉਨ੍ਹਾਂ ਸਮੇਤ ਹੋਰਨਾਂ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਪਿ੍ੰ. ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਮੋਟਰਾਂ 'ਤੇ ਪਿਛਲੇ ਕੁਝ ਸਮੇਂ ਦੌਰਾਨ ਇਹ ਲਗਾਤਾਰ ਛੇਵੀਂ ਵਾਰ ਚੋਰੀ ਹੋਈ ਹੈ | ਉਨ੍ਹਾਂ ਪੁਲਿਸ ਮੁਖੀ ਨੂੰ ਦਿੱਤੇ ਪੱਤਰ ਰਾਹੀਂ ਚੋਰਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ | ਇਸ ਚੋਰੀ ਸੰਬੰਧੀ ਸ਼ਿਕਾਇਤ ਮਿਲਣ 'ਤੇ ਸਥਾਨਕ ਸਦਰ ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਨੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਚੋਰਾਂ ਨੂੰ ਜਲਦ ਕਾਬੂ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ <br/>
Ad Position 24