18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ 3 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 17-10-2025
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਵਿਖੇ ਹੋਈ, ਜਿਸ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ 3 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 5 ਪਿਆਰਿਆਂ ਦੀ ਅਗਵਾਈ ਵਿਚ ਸਵੇਰੇ 10 ਵਜੇ ਧੂਲਕੋਟ ਵਾਲੇ ਬਾਬਾ ਅਵਤਾਰ ਸਿੰਘ ਦੇ ਗੁਰਦੁਆਰਾ ਗੋਬਿੰਦਸਰ ਪਿੰਡ ਮੁਹਾਲੀ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਪੁਰਾਣੇ ਡੀ. ਸੀ. ਦਫ਼ਤਰ, ਫਰੈਂਕੋ ਹੋਟਲ, ਡਿਪਲਾਸਟ ਚੌਕ (ਫੇਜ਼ 2/4 ਦੇ ਚੌਕ), ਪਿੰਡ ਮਦਨਪੁਰਾ, ਫੇਜ਼-3/5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1, ਗੁਰਦੁਆਰਾ ਅੰਬ ਸਾਹਿਬ ਫੇਜ਼-8, ਫੇਜ਼-9 ਤੇ ਫੇਜ਼-10 ਨੂੰ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਵਲੋਂ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਮਨਜੀਤ ਸਿੰਘ ਮਾਨ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ | ਇਸ ਮੌਕੇ ਮਨਜੀਤ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਕਰਮ ਸਿੰਘ ਬੱਬਰਾ ਸੀਨੀਅਰ ਮੀਤ ਪ੍ਰਧਾਨ, ਸਤਪਾਲ ਸਿੰਘ ਬਾਗ਼ੀ ਸੀਨੀਅਰ ਮੀਤ ਪ੍ਰਧਾਨ ਫੇਜ਼-1, ਸੁਰਜੀਤ ਸਿੰਘ ਮਠਾੜੂ ਜਨਰਲ ਸਕੱਤਰ, ਸਰਬਜੀਤ ਸਿੰਘ ਬਾਜਵਾ, ਬਿਕਰਮਜੀਤ ਸਿੰਘ ਹੂੰਝਣ ਸਕੱਤਰ, ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਫੇਜ਼-11, ਸੁਰਜੀਤ ਸਿੰਘ ਮਠਾੜੂ, ਹਰਦੀਪ ਸਿੰਘ ਫੇਜ਼-1, ਕਮਲਜੀਤ ਸਿੰਘ, ਸਤਵੰਤ ਸਿੰਘ, ਜਗਜੀਤ ਸਿੰਘ, ਜਸਵੰਤ ਸਿੰਘ, ਹਰਫੂਲ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਇੰਦਰਜੀਤ ਸਿੰਘ, ਨਿਰਪਜੀਤ ਸਿੰਘ, ਸ਼ਹੀਦ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਫੇਜ਼-1, ਸਵਰਨ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਹਰਦੀਪ ਸਿੰਘ, ਬਲਦੇਵ ਸਿੰਘ, ਗੁਰਦਰਸ਼ਨ ਸਿੰਘ, ਤਰਸੇਮ ਸਿੰਘ, ਹਰਜੀਤ ਸਿੰਘ, ਪ੍ਰਗਟ ਸਿੰਘ, ਸੁਰਜੀਤ ਸਿੰਘ ਫੇਜ਼-11, ਨਛੱਤਰ ਸਿੰਘ ਤੋਂ ਇਲਾਵਾ ਮੁਹਾਲੀ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਧਾਨ, ਸਕੱਤਰ, ਸਮੂਹ ਧਾਰਮਿਕ ਜਥੇਬੰਦੀਆਂ ਅਤੇ ਧਾਰਮਿਕ ਸੁਸਾਇਟੀਆਂ ਦੇ ਪ੍ਰਧਾਨ ਤੇ ਮੈਂਬਰ ਹਾਜ਼ਰ ਸਨ | ਇਸ ਮੀਟਿੰਗ ਵਿਚ ਗੁਰਦੁਆਰਾ ਗੋਬਿੰਦਸਰ ਤੋੋਂ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' 229ਵੇਂ ਦਿਨ ਪੰਜਾਬ ਪੁਲਿਸ ਨੇ 95 ਨਸ਼ਾ ਤਸਕਰਾਂ ਨੂੰ 3.4 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗਿ... ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਨਿਰਮਾਣ ਸਮਾਜਿਕ ਤੇ ਅਧਿਆਤਮਿਕ ਏਕਤਾ ਦਾ ਪ੍ਰਤੀਕ- ਗੁਪਤਾ <br/>
Ad Position 24