18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਰਿਆਣਾ ਸਰਕਾਰ ਦੇ ਰਾਜ ਪੱਧਰੀ ਸਮਾਰੋਹ 'ਚ ਮੁੱਖ ਮੰਤਰੀ ਕਰਨਗੇ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇੰਦਰਧਨੁਸ਼ ਆਡੀਟੋਰਿਅਮ ਵਿਚ ਮੌਜੂਦਾ ਸੂਬਾ ਸਰਕਾਰ ਦੇ ਇਕ ਸਾਲ ਪੂਰੇ ਹੋਣ ਸਬੰਧੀ ਰਾਜ ਪੱਧਰੀ ਸਮਾਰੋਹ ਵਿਚ ਸ਼ਿਰਕਤ ਕਰਨਗੇ | ਪ੍ਰੋਗਰਾਮ ਵਿਚ ਮੁੱਖ ਮੰਤਰੀ ਸਰਕਾਰ ਦੀ ਪ੍ਰਮੁੱਖ ਉਪਲਬਧੀਆਂ, ਪਹਿਲਾਂ ਅਤੇ ਜਨਭਲਾਈ ਨੂੰ ਪ੍ਰਤੀਬੱਧ ਰੋਡਮੈਪ ਨੂੰ ਸਾਂਝਾ ਕਰਣਗੇ | ਇਸ ਸਬੰਧੀ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਅੱਜ ਉੱਚ ਪੱਧਰੀ ਮੀਟਿੰਗ ਕਰ ਸਮਾਰੋਹ ਦੀ ਤਿਆਰੀਆਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਹਿੱਸਾ ਲਿਆ | ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰੋਗਰਾਮਾਂ ਨੂੰ ਲੈ ਕੇ ਸਾਰੀ ਤਿਆਰੀਆਂ ਸਮੇਂਬੱਧ ਅਤੇ ਤਾਲਮੇਲ ਢੰਗ ਨਾਲ ਕੀਤੀਆਂ ਜਾਣ | ਪੰਚਕੂਲਾ ਵਿਚ ਰਾਜ ਪੱਧਰੀ ਸਮਾਰੋਹ ਦਾ ਲਾਈਵ ਪ੍ਰਸਾਰਣ ਸਾਰੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਵਿਚ ਕੀਤਾ ਜਾਵੇਗਾ | ਮੀਟਿੰਗ ਵਿਚ ਦਸਿਆ ਗਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰੋਗਰਾਮ ਦੌਰਾਨ ਪੰਚਾਇਤੀ ਅਤੇ ਸ਼ਹਿਰੀ ਸਥਾਨਕ ਨਿਗਮਾਂ ਨੂੰ ਵਿਕਾਸ ਗ੍ਰਾਂਟ ਵੰਡ ਕਰਨਗੇ ਅਤੇ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਤਹਿਤ ਲਾਭਕਾਰਾਂ ਨੂੰ ਪਲਾਟ ਅਲਾਟਮੈਂਟ ਪੱਤਰ ਸੌਂਪਣਗੇ | ਮੁੱਖ ਸਕੱਤਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਵਿਭਾਗਾਂ ਨੂੰ ਸੁਰੱਖਿਆ, ਜਨ ਸੰਪਰਕ ਅਤੇ ਜ਼ਮੀਨੀ ਪੱਧਰ 'ਤੇ ਵਿਵਸਥਾਵਾਂ ਲਈ ਪ੍ਰਭਾਵੀ ਤਾਲਮੇਲ ਸਥਾਪਿਤ ਕਰਨ ਦੇ ਵੀ ਨਿਰਦੇਸ਼ ਦਿੱਤੇ | ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰਕ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ ਨੇ ਦਸਿਆ ਕਿ ਇਸ ਮੌਕੇ 'ਤੇ ਮੁੱਖ ਮੰਤਰੀ ਵਲੋਂ ਰਾਜ ਸਰਕਾਰ ਦੀ ਇਕ ਸਾਲ ਦੀ ਉਪਲਬਧੀਆਂ 'ਤੇ ਕਾਫੀ ਟੇਬਲ ਬੁੱਕ/ਕਿਤਾਬ ਦੀ ਵੀ ਘੁੰਡ ਚੁਕਾਈ ਕੀਤੀ ਜਾਵੇਗੀ | ਮੀਟਿੰਗ ਵਿਚ ਹਾਊਸਿੰਗ ਫਾਰ ਆਲ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ, ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਚਾਰਕ ਵਿਪਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸ਼ਹਿਰੀ ਸਥਾਨਕ ਵਿਭਾਗ ਦੇ ਡਾਇਰੈਕਟਰ ਜਨਰਲ ਪੰਕਜ, ਪਰਸੋਨਲ, ਸਿਖਲਾਈ ਅਤੇ ਸੰਸਦੀ ਮਾਮਲੇ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਦਿਤਅ ਦਹੀਆ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ 'ਚ ਭਰਤੀ ਠੱਗੀ ਦਾ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਮੁਅੱਤਲ <br/> ਅਗਲੀ ਖ਼ਬਰ ਛੱਠ ਪੂਜਾ ਤੋਂ ਪਹਿਲਾਂ ਯਮੁਨਾ ਦੀ ਸਵੱਛਤਾ ਦਾ ਸੰਕਲਪ- ਮੁੱਖ ਸਕੱਤਰ <br/>
Ad Position 24