18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੰਡੀਗੜ੍ਹ ਨਗਰ ਨਿਗਮ 'ਚ ਭਰਤੀ ਠੱਗੀ ਦਾ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਮੁਅੱਤਲ <br/>

Ad Position 21
No active advertisement
ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੇ ਮੈਡੀਕਲ ਵਿਭਾਗ 'ਚ ਤਾਇਨਾਤ ਡਰਾਈਵਰ ਮਨਪ੍ਰੀਤ ਸਿੰਘ ਖ਼ਿਲਾਫ਼ ਨੌਕਰੀ ਲਗਵਾਉਣ ਦੇ ਨਾਂ 'ਤੇ ਤਿੰਨ ਲੱਖ ਰੁਪਏ ਠੱਗਣ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ | ਮਨਪ੍ਰੀਤ 'ਤੇ ਖਰੜ ਦੇ ਇਕ ਨੌਜਵਾਨ ਵਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਨੇ ਨਗਰ ਨਿਗਮ 'ਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਲਏ, ਪਰ ਨਾ ਨੌਕਰੀ ਲਗਾਈ ਤੇ ਨਾ ਹੀ ਰਕਮ ਵਾਪਸ ਕੀਤੀ | ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡਰਾਈਵਰ ਨੂੰ ਮੁਅੱਤਲ ਕੀਤਾ ਗਿਆ ਹੈ | ਨਿਗਮ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਚੱਲ ਰਹੀ ਹੈ ਤੇ ਦੋਸ਼ ਸਾਬਤ ਹੋਣ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮਨਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਸਾਲਾ ਦੱਸਿਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਖਰੜ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਨਗਰ ਨਿਗਮ ਅਧਿਕਾਰੀਆਂ ਅਤੇ ਐਸ.ਐਸ.ਪੀ. ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਹ ਬੇਰੁਜ਼ਗਾਰ ਹੋਣ ਕਾਰਨ ਨੌਕਰੀ ਦੀ ਭਾਲ ਕਰ ਰਿਹਾ ਸੀ | ਇਸ ਦੌਰਾਨ ਉਸ ਦੀ ਜਾਣ-ਪਛਾਣ ਨਗਰ ਨਿਗਮ ਦੇ ਡਰਾਈਵਰ ਮਨਪ੍ਰੀਤ ਸਿੰਘ ਨਾਲ ਹੋਈ | ਮਨਪ੍ਰੀਤ ਨੇ ਉਸ ਨੂੰ ਕਿਹਾ ਕਿ ਉਹ ਨਗਰ ਨਿਗਮ 'ਚ ਉਸ ਦੀ ਪੱਕੀ ਨੌਕਰੀ ਲਗਵਾ ਸਕਦਾ ਹੈ, ਪਰ ਇਸ ਲਈ ਤਿੰਨ ਲੱਖ ਰੁਪਏ ਲੱਗਣਗੇ | ਗੱਲਬਾਤ ਢਾਈ ਲੱਖ 'ਤੇ ਤੈਅ ਹੋਈ | ਗੁਰਪ੍ਰੀਤ ਦੇ ਮੁਤਾਬਿਕ ਅਕਤੂਬਰ 2022 'ਚ 50 ਹਜ਼ਾਰ ਰੁਪਏ ਨਕਦ ਦਿੱਤੇ ਗਏ ਅਤੇ ਬਾਕੀ ਦੋ ਲੱਖ ਰੁਪਏ ਇਕ ਹੋਰ ਵਿਅਕਤੀ ਦੇ ਖਾਤੇ 'ਚ ਟਰਾਂਸਫ਼ਰ ਕਰਵਾਏ ਗਏ, ਪਰ ਤਿੰਨ ਸਾਲ ਬੀਤ ਜਾਣ 'ਤੇ ਵੀ ਨਾ ਨੌਕਰੀ ਮਿਲੀ ਤੇ ਨਾ ਹੀ ਪੈਸੇ ਵਾਪਸ ਹੋਏ ਹਨ | ਆਖ਼ਰਕਾਰ ਤੰਗ ਆ ਕੇ ਗੁਰਪ੍ਰੀਤ ਸਿੰਘ ਨੇ ਪੂਰਾ ਮਾਮਲਾ ਨਗਰ ਨਿਗਮ ਅਧਿਕਾਰੀਆਂ ਅਤੇ ਪੁਲਿਸ ਅੱਗੇ ਰੱਖਿਆ, ਜਿਸ ਤੋਂ ਬਾਅਦ ਡਰਾਈਵਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਸਪੀਕਰ ਵਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ <br/> ਅਗਲੀ ਖ਼ਬਰ ਹਰਿਆਣਾ ਸਰਕਾਰ ਦੇ ਰਾਜ ਪੱਧਰੀ ਸਮਾਰੋਹ 'ਚ ਮੁੱਖ ਮੰਤਰੀ ਕਰਨਗੇ ਸ਼ਿਰਕਤ <br/>
Ad Position 24