18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਪੀਕਰ ਵਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ <br/>

Ad Position 21
No active advertisement
ਅਜੀਤ ਡੈਸਕ 17-10-2025
ਚੰਡੀਗੜ੍ਹ, 16 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ | ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਟੈਕਸੀ ਚਾਲਕ ਸਵ. ਪੰਜਾਬ ਸਿੰਘ ਦੇ ਪਰਿਵਾਰ ਦੀ ਕੀਤੀ ਆਰਥਿਕ ਮਦਦ ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ 'ਚ ਭਰਤੀ ਠੱਗੀ ਦਾ ਮੁੱਖ ਦੋਸ਼ੀ ਮਨਪ੍ਰੀਤ ਸਿੰਘ ਮੁਅੱਤਲ <br/>
Ad Position 24