26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਟਨਾ ਸਾਹਿਬ ਤੋਂ ਆਇਆ ਨਗਰ ਕੀਰਤਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਲਈ ਹੋਇਆ ਰਵਾਨਾ <br/>

Ad Position 21
No active advertisement
ਅਜੀਤ ਡੈਸਕ 23-10-2025
ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-17 ਸਤੰਬਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਬਾਬਾ ਦੀਪ ਸਿੰਘ ਦੀ ਹੱਥ ਲਿਖਤ ਬੀੜ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਸ਼ਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕਰਵਾਉਣ ਲਈ ਪੰਜ ਪਿਆਰਿਆਂ ਦੀ ਅਗਵਾਈ ਅਤੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ ਪਟਨਾ ਸਾਹਿਬ, ਭਾਈ ਨਰਾਇਣ ਸਿੰਘ, ਭਾਈ ਪਪਿੰਦਰ ਸਿੰਘ ਤੇ ਦਲਜੀਤ ਸਿੰਘ ਸੁਪਰਡੈਂਟ ਦੀ ਦੇਖ-ਰੇਖ ਹੇਠ ਬੀਤੀ ਸ਼ਾਮ ਮੁਹਾਲੀ ਦੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਗਰ ਕੀਰਤਨ ਪਹੁੰਚਿਆ ਸੀ | ਬੀਤੀ ਸ਼ਾਮ ਤੋਂ ਅੱਜ ਸਵੇਰ ਤੱਕ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਉਪਰੋਕਤ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਅੱਜ ਸਵੇਰੇ 8 ਵਜੇ ਅਰਦਾਸ ਉਪਰੰਤ ਨਗਰ ਕੀਰਤਨ ਰਵਾਨਾ ਹੋਇਆ | ਇਸ ਮੌਕੇ ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਹਰਜਿੰਦਰ ਕੌਰ ਚੰਡੀਗੜ੍ਹ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮਾਲਵਿੰਦਰ ਸਿੰਘ ਬੈਨੀਪਾਲ, ਨੰਬਰਦਾਰ ਹਰਵਿੰਦਰ ਸਿੰਘ ਕਾਲਾ, ਪਰਮਜੀਤ ਸਿੰਘ ਕਾਹਲੋਂ, ਨਿਰਮਲ ਕੌਰ ਸੇਖੋਂ ਅਤੇ ਹਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ | ਇਸ ਮਗਰੋਂ ਗੁਰਦੁਆਰਾ ਅਕਾਲ ਆਸ਼ਰਮ ਸੋਹਾਣਾ ਵਿਖੇ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ | ਇਸ ਮਗਰੋਂ ਸੈਕਟਰ-91 ਵਿਖੇ ਸਟੇਟ ਐਵਾਰਡੀ ਫੂਲਰਾਜ ਸਿੰਘ ਦੀ ਅਗਵਾਈ ਹੇਠ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ, ਜਦਕਿ ਪਿੰਡ ਲਖਨੌਰ ਵਿਖੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਇਸ ਤੋਂ ਬਾਅਦ ਪਿੰਡ ਲਾਂਡਰਾਂ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਮਨਜੀਤ ਸਿੰਘ ਅਤੇ ਭਾਈ ਗੁਰਜੰਟ ਸਿੰਘ ਆਦਿ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ, ਜਦਕਿ ਪਿੰਡ ਸਵਾੜਾ ਤੇ ਹੋਰਨਾਂ ਪਿੰਡਾਂ ਵਿਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਤੇ ਵਿਕਰਮ ਸਿੰਘ ਸੋਢੀ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੁਰਾਤਨ ਬੀੜ ਤੇ ਸ਼ਸਤਰਾਂ ਅਤੇ ਨਿਸ਼ਾਨੀਆਂ ਦੇ ਦਰਸ਼ਨ ਕੀਤੇ | ਇਸ ਮਗਰੋਂ ਨਗਰ ਕੀਰਤਨ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ ਹੁੰਦਾ ਹੋਇਆ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਲਈ ਰਵਾਨਾ ਹੋਇਆ |

Ad Position 22
No active advertisement
ਪਿਛਲੀ ਖ਼ਬਰ ਪਟਾਸ ਗੰਨ 'ਚ ਬਾਰੂਦ ਭਰਦੇ ਸਮੇਂ ਹੋਇਆ ਵੱਡਾ ਧਮਾਕਾ <br/> ਅਗਲੀ ਖ਼ਬਰ 'ਆਪ' ਸਰਕਾਰ ਭਿ੍ਸ਼ਟਾਚਾਰ ਖ਼ਤਮ ਕਰਨ ਤੇ ਵਿਕਾਸ ਕਰਵਾਉਣ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ- ਖੇੜਾ <br/>
Ad Position 24