01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਬਰਸਟ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 05-11-2025
ਚੰਡੀਗੜ੍ਹ, 4 ਨਵੰਬਰ (ਔਜਲਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ | ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪ੍ਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ | ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਸਮਾਜ ਵਿਚ ਅੱਜ ਵੀ ਸਾਰਥਕ ਹਨ | ਉਨ੍ਹਾਂ ਅਰਦਾਸ ਕੀਤੀ ਕਿ ਸੂਬੇ 'ਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿਚ ਮੋਢੀ ਰਹੇ |

Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਇੰਜੀਨੀਅਰਿੰਗ ਕਾਲਜ 'ਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/>
Ad Position 24