01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਏ. ਪੀ. ਜੇ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਹਾਜ਼ਰੀ ਭਰਦੇ ਹੋਏ ਬੱਚੇ | ਤਸਵੀਰ : ਗੁਰਮੁੱਖ ਸਿੰਘ ਮਾਨ <br/> 05-11-2025
ਖਰੜ, 4 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸਕੂਲ ਕੈਂਪਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਭਜਨ ਗਾ ਕੇ ਗੁਰੂ ਨਾਨਕ ਦੇਵ ਜੀ ਦੀ ਮਹਾਨਤਾ ਦਾ ਗੁਣਗਾਨ ਕੀਤਾ | ਇਸ ਮੌਕੇ ਵਿਦਿਆਰਥੀਆਂ ਦੀ ਮਿੱਠੀ ਤੇ ਸੁਰੀਲੀ ਆਵਾਜ਼ ਨੇ ਪੂਰੇ ਸਕੂਲ ਨੂੰ ਆਤਮਿਕ ਸ਼ਾਂਤੀ ਅਤੇ ਖੁਸ਼ੀ ਨਾਲ ਭਰ ਦਿੱਤਾ | ਇਸ ਮੌਕੇ ਅਧਿਆਪਕਾਂ ਸਮੇਤ ਸਮੁੱਚੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਦਇਆ, ਨਿਮਰਤਾ, ਸਮਾਨਤਾ ਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਯਾਦ ਕੀਤਾ | ਇਸੇ ਦੌਰਾਨ ਸਕੂਲ ਪਿ੍ੰ. ਜਸਵੀਰ ਚੰਦਰ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਸੰਬੰਧੀ ਪ੍ਰੇਰਿਤ ਕੀਤਾ | ਸਮਾਰੋਹ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ ਅਤੇ ਕੜਾਹ-ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਡੇਰਾਬੱਸੀ 'ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਰਸਟ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
Ad Position 24