01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਮੁਹਾਲੀ ਦੇ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਤਸਵੀਰ ਸਾਂਝੀ ਕਰਵਾਉਂਦੇ ਹੋਏ | ਅਜੀਤ ਤਸਵੀਰ <br/> 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਸਮੁੱਚੀ ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਇਸ ਦੌਰਾਨ ਸਮੁੱਚੇ ਵਿਦਿਆਰਥੀਆਂ ਤੇ ਸਟਾਫ਼ ਨੇ ਕਈ ਅਧਿਆਤਮਕ ਗਤੀਵਿਧੀਆਂ 'ਚ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਗਈ, ਜਿਥੇ ਕਿ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਦਿਆਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪਵਿੱਤਰ ਭਜਨਾਂ ਅਤੇ ਸ਼ਬਦ ਕੀਰਤਨ ਨੂੰ ਪੂਰੀ ਇਕਾਗਰਤਾ ਨਾਲ ਸੁਣਿਆ, ਜਿਸ ਨਾਲ ਉਨ੍ਹਾਂ ਦੇ ਮਨਾਂ ਵਿਚ ਸ਼ਾਂਤੀ, ਬਰਾਬਰੀ ਤੇ ਪ੍ਰਮਾਤਮਾ ਦੀ ਏਕਤਾ ਦਾ ਸੰਦੇਸ਼ ਗੂੰਜਿਆ | ਇਸ ਮੌਕੇ ਨਿਰਸਵਾਰਥ ਸੇਵਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵਿਦਿਆਰਥੀਆਂ ਨੂੰ ਦਿੱਤਾ ਗਿਆ | ਇਸ ਤੋਂ ਬਾਅਦ ਇਕ ਗੱਲਬਾਤ ਸੈਸ਼ਨ 'ਚ ਗੁਰੂ ਜੀ ਦੁਆਰਾ ਸਿਖਾਏ ਗਏ ਤਿੰਨ ਮੁੱਖ ਸਿਧਾਂਤਾਂ ਜਿਵੇਂ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ 'ਤੇ ਚਾਨਣਾ ਪਾਇਆ | ਇਸ ਮੌਕੇ ਵਿਦਿਆਰਥੀਆਂ ਨੇ ਧਾਰਮਿਕ ਰਸਮਾਂ 'ਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਨੇਕੀ ਨਾਲ ਜਿਊਣ, ਇਮਾਨਦਾਰੀ ਦੀ ਕਿਰਤ ਕਰਨ ਤੇ ਜੀਵਨ ਦੇ ਸਹੀ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਇਸ ਪਵਿੱਤਰ ਮੌਕੇ ਸਕੂਲ ਦੇ ਡਾਇਰੈਕਟਰ ਜੇ. ਐਸ. ਕੇਸਰ ਤੇ ਸਕੂਲ ਪਿ੍ੰ. ਸੂਚੀ ਗਰੋਵਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਅਵਤਾਰ ਸਨ ਤੇ ਉਨ੍ਹਾਂ ਦੁਆਰਾ ਸਿਖਾਏ ਗਏ ਪਿਆਰ, ਸਮਰਪਣ, ਸਖ਼ਤ ਮਿਹਨਤ ਅਤੇ ਵਿਸ਼ਵ ਸ਼ਾਂਤੀ ਪ੍ਰਤੀ ਵਚਨਬੱਧਤਾ ਅੱਜ ਵੀ ਉਨੇ ਹੀ ਢੁਕਵੇਂ ਹਨ, ਜਿੰਨੇ ਕਿ ਪਹਿਲਾਂ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਕੇਂਦਰਾਂ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਡੇਰਾਬੱਸੀ 'ਚ ਪ੍ਰਕਾਸ਼ ਪੁਰਬ ਮਨਾਇਆ
Ad Position 24