01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦੁਰਾਲੀ ਵਿਖੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਪਿੰਡ ਦੁਰਾਲੀ ਵਿਖੇ ਸਜਾਏ ਗਏ ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਅਕਾਲ ਸਹਾਇ ਗਤਕਾ ਅਖਾੜੇ ਦੇ ਬੱਚੇ | ਅਜੀਤ ਤਸਵੀਰ <br/> 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਦੁਰਾਲੀ ਵਿਖੇ ਨਗਰ ਕੀਰਤਨ ਸਜਾਇਆ, ਜੋ ਕਿ ਗੁਰਦੁਆਰਾ ਸਾਹਿਬ ਤੋ ਆਰੰਭ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਪਿੰਡ ਦੀਆਂ ਸੰਗਤਾਂ ਵਲੋਂ ਹਾਜ਼ਰੀ ਲੁਆਈ ਗਈ ਤੇ ਰਸਤੇ 'ਚ ਕਈ ਥਾਈਾ ਸੰਗਤਾਂ ਲਈ ਲੰਗਰ ਲਗਾਏ ਗਏ | ਇਸ ਮੌਕੇ ਅਕਾਲ ਸਹਾਇ ਗਤਕਾ ਅਖਾੜਾ ਪਿੰਡ ਦੁਰਾਲੀ ਦੀ ਟੀਮ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਭਾਈ ਹਰੀ ਸਿੰਘ ਨੇ ਦੱਸਿਆ ਕਿ ਪਿੰਡ ਦੁਰਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਬੱਚੇ ਗਤਕੇ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਲੋਂ ਅੱਜ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਭਾਈ ਦਲੇਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਮਨਜੀਤ ਸਿੰਘ, ਭਾਈ ਪਾਲ ਸਿੰਘ, ਕਮਲਪ੍ਰੀਤ ਸਿੰਘ ਤੇ ਮਨਕੀਰਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸੇਵਾ ਭਾਰਤੀ ਕੇਂਦਰਾਂ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>
Ad Position 24