01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੇਰਾਬੱਸੀ ਦੇ ਵਾ. ਨੰ. 1 ਅਧੀਨ ਪੈਂਦੇ ਮੁਬਾਰਕਪੁਰ ਵਿਖੇ ਡਰੇਨੇਜ ਲਾਈਨ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ <br/>

Ad Position 21
No active advertisement
ਡੇਰਾਬੱਸੀ ਦੇ ਵਾ. ਨੰ. 1 ਦੀ ਗਲੀ 'ਚ ਭਰਿਆ ਦੂਸ਼ਿਤ ਪਾਣੀ ਦਿਖਾ ਕੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਵਸਨੀਕ | ਤਸਵੀਰ : ਗੁਰਮੀਤ ਸਿੰਘ <br/> 05-11-2025
ਡੇਰਾਬੱਸੀ, 4 ਨਵੰਬਰ (ਗੁਰਮੀਤ ਸਿੰਘ)-ਡੇਰਾਬੱਸੀ ਨਗਰ ਕੌਂਸਲ ਦੇ ਵਾ. ਨੰ. 1 ਅਧੀਨ ਪੈਂਦੇ ਬਿਜਲੀ ਬੋਰਡ ਦਫ਼ਤਰ ਨੇੜਲੇ ਇਲਾਕੇ 'ਚ ਸਾਫ਼-ਸਫ਼ਾਈ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ | ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਲਗਪਗ 20 ਦਿਨਾਂ ਤੋਂ ਡਰੇਨੇਜ਼ ਲਾਈਨ ਬੰਦ ਪਈ ਹੈ, ਜਿਸ ਕਾਰਨ ਦੂਸ਼ਿਤ ਪਾਣੀ ਗਲੀਆਂ 'ਚ ਜਮ੍ਹਾਂ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਆਉਣਾ-ਜਾਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਗਲੀਆਂ 'ਚ ਭਰੇ ਗੰਦੇ ਪਾਣੀ ਕਾਰਨ ਸਕੂਲੀ ਬੱਚਿਆਂ ਤੇ ਬਜ਼ੁਰਗਾਂ ਨੂੰ ਸਭ ਤੋਂ ਜ਼ਿਆਦਾ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਕੌਂਸਲਰ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ, ਜਦ ਕਿ ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੇ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗਲੀਆਂ 'ਚ ਭਰੇ ਦੂਸ਼ਿਤ ਪਾਣੀ ਕਾਰਨ ਬਿਮਾਰੀਆਂ ਤੇ ਹਾਦਸਿਆਂ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ | ਲੋਕਾਂ ਨੇ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਦੇ ਹੋਏ ਡਰੇਨੇਜ਼ ਲਾਈਨ ਦੀ ਸਫ਼ਾਈ ਕਰਵਾਉਣ ਅਤੇ ਇਲਾਕੇ ਨੂੰ ਦੂਸ਼ਿਤ ਪਾਣੀ ਤੋਂ ਮੁਕਤ ਕਰਵਾਉਣ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਤੋਂ ਚਾਂਦਨੀ ਚੌਕ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਖਰੜ ਵਿਖੇ ਕੀਤਾ ਜਾਵੇਗਾ ਸਵਾਗਤ <br/> ਅਗਲੀ ਖ਼ਬਰ ਡੇਰਾਬੱਸੀ ਸ਼ਹਿਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ <br/>
Ad Position 24