02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਅਨੰਦਪੁਰ ਸਾਹਿਬ ਤੋਂ ਚਾਂਦਨੀ ਚੌਕ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਖਰੜ ਵਿਖੇ ਕੀਤਾ ਜਾਵੇਗਾ ਸਵਾਗਤ <br/>

Ad Position 21
No active advertisement
ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਪਿ੍ੰ. ਜਸਬੀਰ ਸਿੰਘ ਧਨੋਆ ਨੂੰ ਸੱਦਾ-ਪੱਤਰ ਸੌਂਪਦੇ ਹੋਏ ਭਾਈ ਮਨਜੀਤ ਸਿੰਘ ਭੋਮਾ ਤੇ ਹੋਰ ਪਤਵੰਤੇ | ਤਸਵੀਰ : ਗੁਰਮੁੱਖ ਸਿੰਘ ਮਾਨ <br/> 05-11-2025
ਖਰੜ, 4 ਨਵੰਬਰ (ਗੁਰਮੁੱਖ ਸਿੰਘ ਮਾਨ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦਾ ਖਰੜ ਸ਼ਹਿਰ ਵਿਖੇ ਭਰਵਾਂ ਸਵਾਗਤ ਕਰਨ ਲਈ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਪਿ੍ੰ. ਜਸਬੀਰ ਸਿੰਘ ਧਨੋਆ ਨੂੰ ਸੱਦਾ ਪੱਤਰ ਸੌਂਪਿਆ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਾਬ ਸਰਕਲ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ 13 ਨਵੰਬਰ ਨੂੰ ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਵੇਗਾ, ਜੋ ਕੀਰਤਪੁਰ ਸਾਹਿਬ, ਕੁਰਾਲੀ ਤੇ ਖਰੜ ਨੂੰ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ ਅਤੇ ਉਥੋਂ ਅਗਲੇ ਦਿਨ 14 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਕ ਦਿੱਲੀ ਲਈ ਰਵਾਨਾ ਹੋਵੇਗਾ | ਇਸ ਮੌਕੇ ਸਕੂਲ ਪਿ੍ੰ. ਜਸਬੀਰ ਸਿੰਘ ਧਨੋਆ ਨੇ ਭਰੋਸਾ ਦਿਵਾਇਆ ਕਿ ਸਕੂਲ ਪ੍ਰਬੰਧਕ ਕਮੇਟੀ, ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਦਾ ਖਰੜ ਵਿਖੇ ਪਹੁੰਚਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਖਰੜ ਸ਼ਹਿਰ ਦੇ ਵਸਨੀਕਾਂ ਸਮੇਤ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਨਗਰ ਕੀਰਤਨ ਦੇ ਸਵਾਗਤ ਲਈ 13 ਨਵੰਬਰ ਨੂੰ ਖ਼ਾਲਸਾ ਸਕੂਲ ਖਰੜ ਦੇ ਗੇਟ ਨੇੜੇ ਪਹੁੰਚਣ ਦੀ ਕਿ੍ਪਾਲਤਾ ਕਰਨ | ਇਸ ਮੌਕੇ ਕਮਲਜੀਤ ਸਿੰਘ ਲੌਂਗੀਆ ਤੇ ਦਲਜੀਤ ਸਿੰਘ ਸੈਣੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੇਪਰਲੈੱਸ ਤੇ ਸਮਾਰਟਫ਼ੋਨ ਆਧਾਰਿਤ ਹੋਵੇਗੀ 'ਜਨਗਣਨਾ 2027', ਸਫ਼ਲ ਡਿਜੀਟਲ ਜਨਗਣਨਾ ਲਈ ਸਹਿਯੋਗ ਦੀ ਅਪੀਲ <br/> ਅਗਲੀ ਖ਼ਬਰ ਡੇਰਾਬੱਸੀ ਦੇ ਵਾ. ਨੰ. 1 ਅਧੀਨ ਪੈਂਦੇ ਮੁਬਾਰਕਪੁਰ ਵਿਖੇ ਡਰੇਨੇਜ ਲਾਈਨ ਜਾਮ ਹੋਣ ਕਾਰਨ ਲੋਕ ਪ੍ਰੇਸ਼ਾਨ <br/>
Ad Position 24