03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਪਿੰਡ ਧਰਮਗੜ੍ਹ 'ਚ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਰਾਜਬੀਰ ਸਿੰਘ <br/> 05-11-2025
ਲਾਲੜੂ, 4 ਨਵੰਬਰ (ਰਾਜਬੀਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਧਰਮਗੜ੍ਹ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ | ਇਸ ਮੌਕੇ ਪਿੰਡ ਦੀ ਸੰਗਤ ਵਲੋਂ ਵੱਖ-ਵੱਖ ਥਾਵਾਂ 'ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ-ਵੱਖ ਮੁਹੱਲਿਆਂ 'ਚੋਂ ਹੁੰਦਾ ਹੋਇਆ ਦੇਰ ਸ਼ਾਮ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਤੇ ਗਿਆਨੀ ਪ੍ਰੀਤਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਨਗਰ ਕੀਰਤਨ ਦੌਰਾਨ ਫੌਜੀ ਬੈਂਡ ਤੇ ਗੱਤਕਾ ਪਾਰਟੀ ਨੇ ਆਪਣੇ ਜ਼ੌਹਰ ਵਿਖਾਏ ਅਤੇ ਰਾਗੀ ਸਿੰਘਾਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਖਜ਼ਾਨਚੀ ਮਨਦੀਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਕਿ੍ਸ਼ਨ ਸਿੰਘ, ਹਰਨੇਕ ਸਿੰਘ, ਹਰਦੀਪ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਦਮਨਦੀਪ ਸਿੰਘ, ਸੁਖਵਿੰਦਰ ਸਿੰਘ ਰਾਮਗੜ੍ਹ ਰੁੜਕੀ, ਸੰਜੀਵ ਸਿੰਘ, ਹਰਬੰਸ ਸਿੰਘ, ਹਰਵਿੰਦਰ ਸਿੰਘ ਛੋਟਾ, ਬਲਜੀਤ ਸਿੰਘ, ਬਲਿਹਾਰ ਸਿੰਘ, ਜਗਜੀਤ ਸਿੰਘ ਰੋਡਾ, ਜਸਵਿੰਦਰ ਸਿੰਘ ਸ਼ਿੰਦਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਸੈਕਟਰ-66 'ਚ ਪੰਜਾਬੀ ਅਦਾਕਾਰ ਕੁਲਜਿੰਦਰ ਸਿੱਧੂ ਦੇ ਸ਼ੋਅਰੂਮ 'ਚ ਕਰੋੜਾਂ ਰੁ. ਦੀ ਚੋਰੀ <br/> ਅਗਲੀ ਖ਼ਬਰ ਸੀ. ਐਚ. ਸੀ. ਢਕੌਲੀ ਵਿਖੇ ਲਗਾਇਆ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ <br/>
Ad Position 24