16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਮੋਮਬੱਤੀਆਂ ਜਗ੍ਹਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਵਿਦਿਆਰਥੀ | ਤਸਵੀਰ : ਗੁਰਿੰਦਰ ਸਿੰਘ <br/> 06-11-2025
ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਯੂਨੀਵਰਸਿਟੀ ਵਿਚ ਲੱਗੇ ਧਰਨੇ ਵਾਲੀ ਜਗ੍ਹਾ 'ਤੇ ਮਨਾਇਆ ਗਿਆ | ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 'ਯੂਨੀਵਰਸਿਟੀ ਬਚਾਓ ਮੋਰਚਾ' ਉਪ ਕੁਲਪਤੀ ਦੇ ਦਫ਼ਤਰ ਦੇ ਗੇਟ ਅੱਗੇ ਚੱਲ ਰਿਹਾ ਹੈ, ਜਿਸ ਦਾ ਅੱਜ ਦੂਸਰਾ ਦਿਨ ਹੈ | ਇਸੇ ਉਪਰੰਤ ਸੈਨੇਟ ਚੋਣਾਂ ਬਹਾਲ ਕਰਵਾਉਣ ਲਈ ਲੱਗੇ ਧਰਨੇ ਵਿਚ ਵਿਦਿਆਰਥੀਆਂ ਜਥੇਬੰਦੀਆਂ ਨੇ ਇੱਕਠੇ ਹੋ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਰਧਾ ਨਾਲ ਮਨਾਇਆ ਗਿਆ | ਇਸੇ ਮੌਕੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ ਜੱਥੇਬੰਦੀ ਸੱਥ ਦੇ ਆਗੂ ਦਰਸ਼ਨਪ੍ਰੀਤ ਸਿੰਘ ਅਤੇ ਹੋਰ ਵਿਦਿਆਰਥੀਆ ਨੇ ਦੱਸਿਆ ਕਿ ਧਰਨੇ ਵਾਲੀ ਥਾਂ 'ਚ ਦੀਵੇ ਅਤੇ ਮੋਮਬੱਤੀਆਂ ਦੀ ਰੌਸ਼ਨੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਦਿਹਾੜਾ ਤੇ ਕੇਂਦਰ ਸਰਕਾਰ ਨੂੰ ਸੱਚ ਅਤੇ ਇਨਸਾਫ਼ ਲਈ ਅੱਗੇ ਆਉਣ ਲਈ ਅਗਾਹ ਕੀਤਾ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ 21ਵੇਂ ਸਾਲਾਨਾ ਸਿਕਸ-ਏ-ਸਾਈਡ ਸੌਕਰ ਟੂਰਨਾਮੈਂਟ ਦਾ ਹੋਇਆ ਆਗਾਜ਼ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ ਤੇ 3.5 ਲੱਖ ਦ...
Ad Position 24