16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਧੋਖਾਧੜੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-11-2025
ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਨਵਾਂਗਰਾਓਾ ਵਿਖੇ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਗੌਰਵ ਪੁੱਤਰ ਨਾਥੀ ਵਾਸੀ ਮੁਹਾਲੀ ਨੇ ਦੱਸਿਆ ਕਿ ਉਸ ਨੇ ਰਾਜਿੰਦਰ ਸਿੰਘ ਪੁੱਤਰ ਦਾਸ ਰਾਮ ਵਾਸੀ ਗੋਬਿੰਦ ਨਗਰ ਨਵਾਂਗਰਾਓਾ ਤੇ ਠਾਠ ਰਾਮ ਵਾਸੀ ਨਵਾਂਗਰਾਓਾ ਨਾਲ ਅਕਤੂਬਰ 2021 ਵਿਚ ਇਕ ਪਲਾਟ ਦਾ ਸੌਦਾ ਕੀਤਾ ਸੀ | ਸੌਦਾ ਕਰਨ ਮੌਕੇ ਉਸ ਨੇ ਉਕਤ ਵਿਅਕਤੀਆਂ ਨੂੰ ਪਲਾਟ ਦੀ ਬਣਦੀ ਰਕਮ 17.50 ਲੱਖ ਰੁ. ਦਿੱਤੀ ਸੀ, ਪਰ ਬਾਅਦ ਵਿਚ ਉਨ੍ਹਾਂ ਨੇ ਨਾ ਤਾਂ ਪਲਾਟ ਦੀ ਰਜਿਸਟਰੀ ਉਸ ਦੇ ਨਾਂਅ ਕਰਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਸਗੋਂ ਇਹ ਪਲਾਟ ਅੱਗੇ ਕਿਸੇ ਹੋਰ ਵਿਅਕਤੀ ਨੂੰ ਵੇਚ ਦਿੱਤਾ | ਇਸ ਤਰ੍ਹਾਂ ਰਾਜਿੰਦਰ ਸਿੰਘ ਤੇ ਠਾਠ ਰਾਮ ਨੇ ਮਿਲ ਕੇ ਉਸ ਨਾਲ ਧੋਖਾਧੜੀ ਕੀਤੀ | ਇਸ ਮਾਮਲੇ ਦੀ ਪੜਤਾਲ ਡੀ. ਐਸ. ਪੀ. (ਸਿਟੀ-1) ਵਲੋਂ ਕੀਤੀ ਗਈ ਅਤੇ ਬਾਅਦ ਵਿਚ ਐੱਸ. ਐੱਸ. ਪੀ. ਮੁਹਾਲੀ ਦੇ ਹੁਕਮ ਅਨੁਸਾਰ ਥਾਣਾ ਨਵਾਂਗਰਾਓਾ ਦੀ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਏਜੰਟ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24