16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਵਿਦੇਸ਼ ਭੇਜਣ ਦੇ ਨਾਂਅ 'ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਏਜੰਟ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-11-2025
ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਮੁੱਲਾਂਪੁਰ ਗਰੀਬਦਾਸ ਥਾਣੇ ਦੀ ਪੁਲਿਸ ਨੂੰ ਪੰਕਜ ਠਾਕੁਰ ਪੁੱਤਰ ਨੰਦ ਲਾਲ ਵਾਸੀ ਪਿੰਡ ਦੇਲਗ ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਨੇ ਇਕ ਦਰਖਾਸਤ ਦੇ ਕੇ ਦੱਸਿਆ ਹੈ ਕਿ ਉਸ ਨੇ ਏਜੰਟ ਮੰਜੂ ਸ਼ਰਮਾ ਵਿਰਨਾ ਗਰੁੱਪ 50 ਕੰਪਲੈਕਸ ਓਮੈਕਸ ਨਿਊ ਚੰਡੀਗੜ੍ਹ ਨੂੰ ਵਿਦੇਸ਼ ਜਾਣ ਲਈ ਕੁੱਲ 14 ਲੱਖ ਰੁ. ਦਿੱਤੇ ਸਨ, ਪਰ ਬਾਅਦ ਵਿਚ ਉਸ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਇਸ ਤਰ੍ਹਾਂ ਮੰਜੂ ਸ਼ਰਮਾ ਨੇ ਉਸ ਨਾਲ 14 ਲੱਖ ਰੁ. ਦੀ ਠੱਗੀ ਮਾਰੀ ਹੈ | ਪੁਲਿਸ ਨੇ ਮਾਮਲੇ ਪੜਤਾਲ ਪੂਰੀ ਹੋਣ ਉਪਰੰਤ ਏਜੰਟ ਮੰਜੂ ਸ਼ਰਮਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24