16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-11-2025
ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਨਵਾਂਗਰਾਓਾ ਦੀ ਪੁਲਿਸ ਨੂੰ ਜੋਤੀ ਰਾਣੀ ਵਾਸੀ ਗਰਜਾ ਕੰਪਲੈਕਸ (ਨਵਾਂਗਰਾਓਾ) ਨੇ ਦੱਸਿਆ ਕਿ ਉਸ ਦਾ ਪਤੀ ਨਸ਼ਾ ਕਰਨ ਦਾ ਆਦੀ ਹੈ ਤੇ ਉਹ ਅਕਸਰ ਹੋਰਨਾਂ ਨੌਜਵਾਨਾਂ ਨੂੰ ਨਾਲ ਲੈ ਕੇ ਨਸ਼ੇ ਦਾ ਸੇਵਨ ਕਰਦਾ ਹੈ | ਅੱਜ ਵੀ ਉਹ ਨਸ਼ੇ ਦੀ ਹਾਲਤ ਵਿਚ ਕਾਲੋਨੀ ਵਿਚ ਘੁੰਮ ਰਿਹਾ ਹੈ ਅਤੇ ਜੇਕਰ ਉਸ ਨੂੰ ਨਸ਼ਾ ਕਰਨ ਤੋਂ ਨਾ ਰੋਕਿਆ ਗਿਆ ਤਾਂ ਓਵਰਡੋਜ਼ ਨਾਲ ਉਸ ਦੀ ਜਾਨ ਵੀ ਜਾ ਸਕਦੀ ਹੈ | ਪੁਲਿਸ ਨੇ ਜੋਤੀ ਰਾਣੀ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਦੇ ਪਤੀ ਕਿਰਨ ਕਾਲਰਾ ਪੁੱਤਰ ਮੋਹਨ ਲਾਲ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਕੋਈ ਇਤਰਾਜਯੋਗ ਵਸਤੂ ਬਰਾਮਦ ਨਹੀਂ ਹੋਈ | ਇਸ ਤੋਂ ਬਾਅਦ ਜਦੋਂ ਪੁਲਿਸ ਵਲੋਂ ਕਿਰਨ ਕਾਲਰਾ ਦਾ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਡੋਪ ਟੈੱਸਟ ਕਰਵਾਇਆ ਗਿਆ ਤਾਂ ਰਿਪੋਰਟ ਪਾਜ਼ਟਿਵ ਆਉਣ 'ਤੇ ਪੁਲਿਸ ਨੇ ਕਿਰਨ ਕਾਲਰਾ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਨਾਲ ਲੱਗਦਾ ਕਸਬਾ ਨਵਾਂਗਰਾਓਾ ਦਾ ਖੇਤਰ ਮੁੱਢਲੀਆਂ ਸਹੂਲਤਾਂ ਪੱਖੋਂ ਜ਼ੀਰੋ- ਕੰਗ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਏਜੰਟ ਖ਼ਿਲਾਫ਼ ਮਾਮਲਾ ਦਰਜ
Ad Position 24