08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕੇਂਦਰੀ ਜੇਲ੍ਹ ਬਠਿੰਡਾ 'ਚ ਕੈਦੀ ਤੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 22-10-2025
ਬਠਿੰਡਾ, 21 ਅਕਤੂਬਰ (ਪੱਤਰ ਪ੍ਰੇਰਕ)-ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਸ਼੍ਰੀ ਅੰਮਿ੍ਤਸਰ ਦੇ ਇਕ ਕੈਦੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਥਾਣਾ ਕੈਂਟ ਦੀ ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਕੈਂਟ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਮਨਦੀਪ ਸਿੰਘ ਨੇ ਦੱਸਿਆ ਕਿ 19 ਅਕਤੂਬਰ 2025 ਨੂੰ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਜੇਲ੍ਹ ਬੈਰਕਾਂ ਦੀ ਤਲਾਸ਼ੀ ਲੈ ਰਹੇ ਸਨ | ਇਸ ਦੌਰਾਨ ਬੈਰਕ 'ਚ ਬੰਦ ਕੈਦੀ ਯੁੱਧਵੀਰ ਸਿੰਘ ਵਾਸੀ ਦੇਵੀਦਾਸਪੁਰਾ ਜ਼ਿਲ੍ਹਾ ਸ਼੍ਰੀ ਅੰਮਿ੍ਤਸਰ ਦੇ ਕੋਲੋਂ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ | ਕੈਂਟ ਥਾਣੇ ਦੇ ਸਹਾਇਕ ਥਾਣੇਦਾਰ ਬਾਬੂ ਲਾਲ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਬਠਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕੈਦੀ ਯੁੱਧਵੀਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਪ੍ਰੋਡੈਕਸ਼ਨ ਵਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ 'ਦੀਵਾਲੀ' ਅਤੇ 'ਬੰਦੀ ਛੋੜ ਦਿਵਸ' ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਪਟਾਕੇ ਦੀ ਚੰਗਿਆੜੀ ਨਾਲ ਛੱਪੜ 'ਚ ਖੜ੍ਹੇ ਸਰਕੜੇ ਨੂੰ ਲੱਗੀ ਅੱਗ
Ad Position 24