29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸੈਣੀ ਮਹਾਸਭਾ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 20-09-2025
ਨੂਰਪੁਰ ਬੇਦੀ, 19 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸੈਣੀ ਮਹਾਸਭਾ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਨੂਰਪੁਰ ਬੇਦੀ ਵਿਖੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸੈਣੀ ਗੱਜਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ, ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਣੀ ਮਹਾਸਭਾ ਪੰਜਾਬ ਦੇ ਵਿਸਥਾਰ ਲਈ ਬਲਾਕ ਪੱਧਰ ਦੀਆਂ ਮੀਟਿੰਗਾਂ ਕਰਕੇ ਪਿੰਡ, ਬਲਾਕ ਤੇ ਤਹਿਸੀਲ ਪੱਧਰ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ | ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਵਿਦਿਆਰਥੀ ਦਸਵੀਂ ਅਤੇ ਬਾਰ੍ਹਵੀਂ ਵਿਚ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨਗੇ ਉਹਨਾਂ ਨੂੰ ਸੈਣੀ ਮਹਾਸਭਾ ਵਲੋਂ ਸਨਮਾਨਿਤ ਕੀਤਾ ਜਾਵੇਗਾ, ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਜ਼ਿਲ੍ਹੇ ਦੇ ਬਲਾਕ ਅਤੇ ਤਹਿਸੀਲ ਪੱਧਰ 'ਤੇ ਇਕੱਠ ਬੁਲਾ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਏ ਜਾਣਗੇ ਜਿਸ ਦੀ ਸ਼ੁਰੂਆਤ ਨੂਰਪੁਰ ਬੇਦੀ ਬਲਾਕ ਤੋਂ ਹੀ ਕੀਤੀ ਜਾਵੇਗੀ, ਮੀਟਿੰਗ ਵਿਚ ਸੈਣੀ ਮਹਾ ਸਭਾ ਪੰਜਾਬ ਦੇ ਪ੍ਰਧਾਨ ਹਰਜੀਤ ਸਿੰਘ ਲੌਂਗੀਆ,ਸੀਨੀਅਰ ਮੀਤ ਪ੍ਰਧਾਨ ਪੰਜਾਬ ਕੇਸਰ ਸਿੰਘ ਮੂਸਾਪੁਰ, ਮਦਨ ਗੋਪਾਲ ਸੈਣੀ ਜਨਰਲ ਸਕੱਤਰ ਪੰਜਾਬ, ਗੁਰਨਾਮ ਸਿੰਘ ਮਟੌਰ ਸਕੱਤਰ ਪੰਜਾਬ, ਜਗਤਾਰ ਸਿੰਘ ਸੈਣੀ ਤਹਿਸੀਲ ਪ੍ਰਧਾਨ ਨੂਰਪੁਰ ਬੇਦੀ, ਬਲਵੀਰ ਸਿੰਘ ਸੈਣੀ, ਨਰਿੰਦਰ ਸਿੰਘ ਸੈਣੀ ਗਰਦਲੇ, ਗੁਰਨਾਮ ਸਿੰਘ ਸੈਣੀ ਗਰਦਲੇ, ਹਰੀਸ਼ ਚੰਦਰ ਨਿੱਕੂਵਾਲ ਜ਼ਿਲ੍ਹਾ ਖਜਾਨਚੀ,ਕਾਨੂੰਗੋ ਤਰਸੇਮ ਲਾਲ ਗੱਦੀਵਾਲ, ਐਸ. ਡੀ. ਓ. ਬਲਵੀਰ ਸਿੰਘ ਭੈਣੀ, ਤਾਰਾ ਸਿੰਘ ਬੁਰਜ ਤਹਿਸੀਲ ਜਨਰਲ ਸਕੱਤਰ, ਰਾਮ ਸਰੂਪ ਸੈਣੀ ਬੜਵਾ ਅਤੇ ਕਰਨੈਲ ਸਿੰਘ ਸੈਣੀ ਥਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਲਾਲਪੁਰਾ ਵਲੋਂ ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ <br/>
Ad Position 24