29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਈ.ਟੀ.ਆਈ. ਨੰਗਲ ਵਿਖੇ 'ਸਵੱਛਤਾ ਸੇਵਾ' ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ <br/>

Ad Position 21
No active advertisement
ਅਜੀਤ ਡੈਸਕ 20-09-2025
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ 'ਸਵੱਛਤਾ ਸੇਵਾ' ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ | 17 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾ ਰਹੇ ਸਵੱਛਤਾ ਪੰਦ੍ਹਰਵਾੜੇ ਤਹਿਤ ਸਵੱਛਤਾ ਹੀ ਸੇਵਾ' ਦੇ ਨਾਅਰੇ ਤਹਿਤ, ਨਗਰ ਕੌਂਸਲ ਨੰਗਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਤਹਿਤ ਜਿੱਥੇ ਸਮੂਹ ਸਟਾਫ਼ ਅਤੇ ਸਿੱਖਿਆਰਥੀਆਂ ਨੇ ਸੰਸਥਾਂ ਵਿਚ ਸਫ਼ਾਈ ਕੀਤੀ ਗਈ, ਉੱਥੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਵੀ ਲਗਾਏ ਗਏ | ਪਿ੍ੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਸਿੱਖਿਆਰਥਣਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਨੂੰ ਆਪਣੇ ਘਰਾਂ ਦਾ ਕੂੜਾ ਕੂੜਾਦਾਨ ਵਿਚ ਪਾਉਣ, ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ | ਉਨਾਂ ਸਿੱਖਿਆਰਥੀਆਂ ਅਤੇ ਸਟਾਫ ਨੂੰ ਅਪੀਲ ਕੀਤੀ ਕਿ ਉਹ ਸੰਸਥਾਂ ਨੂੰ ਸਾਫ਼ ਸੁਥਰਾ ਰੱਖਣ ਲਈ ਸਹਿਯੋਗ ਕਰਨ | ਇਸ ਮੌਕੇ ਬੋਲਦਿਆਂ ਪ੍ਰੋਗਰਾਮ ਕੋਆਂਰਡੀਨੇਟਰ ਪੂਨਮ ਬੇਗੜਾ ਨੇ ਕਿਹਾ ਨਗਰ ਕੌਂਸਲ ਨੰਗਲ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਵਿਚ ਸਾਨੂੰ ਸਹਿਯੋਗ ਕਰਨਾ ਚਾਹੀਦਾ ਹੈ | ਇਸ ਮੌਕੇ ਇੰਸਟਰਕਟਰ ਰਵਨੀਤ ਕੌਰ ਭੰਗਲ, ਅਨੀਲਮ ਸ਼ਰਮਾ, ਗੁਰਨਾਮ ਕੌਰ, ਮਿਤੇਸ਼ ਕੁਮਾਰ, ਮਾਇਆ ਦੇਵੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਗੁਰਦੁਆਰਾ ਨਾਨਕਸਰ ਸਾਹਿਬ ਵਲੋਂ 51000 ਦੀ ਰਾਸ਼ੀ ਕਾਰ ਸੇਵਾ ਵਾਲਿਆਂ ਨੂੰ ਭੇਟ <br/> ਅਗਲੀ ਖ਼ਬਰ ਹੁਸ਼ਿਆਰਪੁਰ ਵਿਖੇ ਕਤਲ ਕੀਤੇ ਮਾਸੂਮ ਹਰਵੀਰ ਸਿੰਘ ਨੂੰ ਮੌਨ ਰੱਖ ਕੇ ਦਿੱਤੀ ਸ਼ਰਧਾਂਜਲੀ <br/>
Ad Position 24