29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜ੍ਹ ਪੀੜਤਾਂ ਦੀ ਮਦਦ ਲਈ ਗੁਰਦੁਆਰਾ ਨਾਨਕਸਰ ਸਾਹਿਬ ਵਲੋਂ 51000 ਦੀ ਰਾਸ਼ੀ ਕਾਰ ਸੇਵਾ ਵਾਲਿਆਂ ਨੂੰ ਭੇਟ <br/>

Ad Position 21
No active advertisement
ਅਜੀਤ ਡੈਸਕ 20-09-2025
ਢੇਰ, 19 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਵਿਚ ਆਏ ਹੜਾਂ ਦੀ ਮਾਰ ਦੇ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ ਜਿਸ ਦੀ ਪੂਰਤੀ ਦੇ ਲਈ ਅਲੱਗ ਅਲੱਗ ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਲੋਕਾਂ ਦਾ ਭਰਪੂਰ ਸਹਿਯੋਗ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਗੰਭੀਰਪੁਰ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਹੜ ਪੀੜਤਾਂ ਦੀ ਮਦਦ ਦੇ ਲਈ 51000 ਰੁਪਏ ਦੀ ਨਗਦ ਰਾਸ਼ੀ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਬੰਧਕਾਂ ਨੂੰ ਭੇਟ ਕੀਤੀ ਗਈ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇਸ ਉਪਰਾਲੇ ਦੇ ਲਈ ਕਿਲਾ ਅਨੰਦਗੜ੍ਹ ਸਾਹਿਬ ਪ੍ਰਬੰਧਕਾਂ ਵਲੋਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਭਰਪੂਰ ਸਲਾਂਘਾ ਕੀਤੀ ਗਈ ਉਹਨਾਂ ਕਿਹਾ ਕਿ ਇਸ ਬਿਪਤਾ ਦੀ ਘੜੀ ਦੇ ਵਿਚ ਹਰ ਇਨਸਾਨ ਨੂੰ ਸੰਗਤਾਂ ਦੀ ਸੇਵਾ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਗੰਭੀਰਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੇਂ-ਸਮੇਂ ਸਿਰ ਧਾਰਮਿਕ ਖੇਤਰ ਦੇ ਨਾਲ ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅੱਜ ਪਸ਼ੂਆਂ ਦੇ ਲਈ ਆਚਾਰ ਦੇ ਟਰੱਕ ਹੋਣਗੇ ਰਵਾਨਾ <br/> ਅਗਲੀ ਖ਼ਬਰ ਆਈ.ਟੀ.ਆਈ. ਨੰਗਲ ਵਿਖੇ 'ਸਵੱਛਤਾ ਸੇਵਾ' ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ <br/>
Ad Position 24