29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕਿ੍ਸ਼ਨਪਾਲ ਗੁਰਜਰ ਨੇ ਹੜ੍ਹ ਪ੍ਰਭਾਵਿਤ ਪਿੰਡ ਖੱਡ ਬਠਲੌਰ ਦਾ ਕੀਤਾ ਦੌਰਾ <br/>

Ad Position 21
No active advertisement
ਕੇਂਦਰੀ ਸਾਹਿਕਰਤਾ ਮੰਤਰੀ ਕਿ੍ਸ਼ਨਪਾਲ ਗੁਰਜਰ ਲੋਕਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਸੁਭਾਸ਼ ਸ਼ਰਮਾ, ਅਜੈਵੀਰ ਸਿੰਘ ਲਾਲਪੁਰਾ ਅਤੇ ਹੋਰ | ਤਸਵੀਰ ਰਾਜੇਸ਼ ਚੌਧਰੀ <br/> 20-09-2025
ਨੂਰਪੁਰ ਬੇਦੀ, 19 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕਿ੍ਸ਼ਨਪਾਲ ਗੁਰਜਰ ਨੇ ਅੱਜ ਆਪਣੇ ਸਰਕਾਰੀ ਦੌਰੇ ਦੌਰਾਨ ਨੂਰਪੁਰ ਬੇਦੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡ ਖੱਡ ਬਠਲੌਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ | ਮੰਤਰੀ ਜੀ ਨੇ ਕਿਹਾ ਕਿ Tਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿਚ ਆਈ ਹੜ੍ਹ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਾਡੇ ਭਰਾ- ਭੈਣਾਂ ਦੁੱਖ ਵਿਚ ਹਨ | ਇਸ ਅÏਖੀ ਘੜੀ ਵਿਚ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ | ਅੱਜ ਮੈਂ ਖ਼ੁਦ ਪਹੁੰਚ ਕੇ ਹੜ੍ਹ ਪੀੜਤਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਿਆ ਤੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਲੋਂ ਰਾਹਤ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ | ਸਿਹਤ ਸੁਵਿਧਾ, ਸੁਰੱਖਿਅਤ ਆਵਾਸ, ਭੋਜਨ ਅਤੇ ਪੀਣ ਵਾਲੇ ਪਾਣੀ ਦੀ ਪੂਰੀ ਵਿਵਸਥਾ ਕੀਤੀ ਜਾ ਰਹੀ ਹੈ | ਕੇਂਦਰ ਤੇ ਰਾਜ ਸਰਕਾਰ ਮਿਲ ਕੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਮਿਲੇ ਅਤੇ ਉਨ੍ਹਾਂ ਦਾ ਜੀਵਨ ਜਲਦੀ ਨਾਲ ਆਮ ਵਾਂਗ ਹੋ ਸਕੇ | ਉਨ੍ਹਾਂ ਕਿਹਾ ਕਿ Tਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਮੈਂ ਯਕੀਨ ਦਿਵਾਉਂਦਾ ਹਾਂ ਕਿ ਇਸ ਸੰਕਟ ਦੀ ਘੜੀ ਵਿਚ ਸਭ ਦੇ ਸਹਿਯੋਗ ਅਤੇ ਧੀਰਜ ਨਾਲ ਅਸੀਂ ਇਸ ਕੁਦਰਤੀ ਆਫ਼ਤ 'ਤੇ ਜਲਦੀ ਹੀ ਕਾਬੂ ਪਾ ਲਵਾਂਗੇ | ਉਨ੍ਹਾਂ ਪ੍ਰਦੇਸ਼ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਵਿਚ ਇੱਕਜੁੱਟ ਰਹਿ ਕਿ ਇੱਕ ਦੂਜੇ ਦੀ ਮਦਦ ਕਰਨੀ ਬਹੁਤ ਜ਼ਰੂਰੀ ਹੈ | ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੇਂਦਰੀ ਮੰਤਰੀ ਨੂੰ ਪ੍ਰਭਾਵਿਤ ਖੇਤਰ ਦੀ ਸਥਿਤੀ ਅਤੇ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਅਜੇ ਵੀ ਸੁਰੱਖਿਅਤ ਆਵਾਸ ਅਤੇ ਮੁੱਢਲੀਆਂ ਸੁਵਿਧਾਵਾਂ ਦੀ ਉਡੀਕ ਵਿਚ ਹਨ, ਜਿਨ੍ਹਾਂ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ | ਦੌਰੇ ਦੌਰਾਨ ਵੱਡੀ ਗਿਣਤੀ ਵਿਚ ਸਥਾਨਕ ਆਗੂ ਅਤੇ ਪਿੰਡ ਵਾਸੀ ਵੀ ਮੌਜੂਦ ਸਨ | ਇਸ ਮੌਕੇ ਵਰਿੰਦਰ ਰਾਣਾ, ਧਰਮਿੰਦਰ ਸਿੰਘ ਭਿੰਦਾ, ਸਰਪੰਚ ਤੀਰਥ ਰਾਮ, ਮਨਜੀਤ ਸਿੰਘ, ਪ੍ਰਕਾਸ਼ ਚੰਦ, ਸੋਹਣ ਸਿੰਘ, ਸ਼ਮਸ਼ੇਰ ਸਿੰਘ, ਗੁਰਚਰਨ ਸਿੰਘ, ਕਮਲਜੀਤ ਸਿੰਘ ਅਤੇ ਹੋਰ ਸਥਾਨਕ ਸ਼ਖ਼ਸੀਅਤਾਂ ਸ਼ਾਮਲ ਸਨ | ਇਸ ਮੌਕੇ ਸਥਾਨਕ ਲੋਕਾਂ ਨੇ ਮੰਤਰੀ ਜੀ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨੂੰ ਹੋਰ ਵੱਡਾ ਹੜ੍ਹ ਰਾਹਤ ਪੈਕੇਜ ਦੇਵੇਗਾ-ਕਿ੍ਸ਼ਨਪਾਲ ਗੁਰਜਰ <br/> ਅਗਲੀ ਖ਼ਬਰ ਉੱਘੇ ਉਦਯੋਗਪਤੀ ਵਰਿੰਦਰ ਪਾਲ ਸਿੰਘ ਬਿਮਰਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24