29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਜ਼ਿਲ੍ਹੇ 'ਚ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ-ਏ. ਡੀ. ਸੀ.

Ad Position 21
No active advertisement
ਅਜੀਤ ਡੈਸਕ 20-09-2025
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ ਵਿਚ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕਿਹਾ ਕਿ ਇਸ ਸਾਲ ਕਿਸਾਨਾਂ ਨੂੰ 110 ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ | ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਵਾਹ ਕੇ ਜਾਂ ਗੱਠਾਂ ਬਣਾਕੇ ਸੰਭਾਲਣ ਲਈ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਿਸਾਨ ਦੇ ਜ਼ਮੀਨ ਰਿਕਾਰਡ ਵਿਚ ਲਾਲ ਅੱਖਰਾਂ ਵਿਚ ਇੰਦਰਾਜ ਹੋਵੇਗਾ | 67 ਕਲੱਸਟਰ ਅਤੇ 89 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਕੰਬਾਈਨ ਮਾਲਕਾਂ ਨੂੰ ਬਿਨਾਂ ਸੁਪਰ ਐਸਐਮਐਸ ਸਿਸਟਮ ਦੇ ਮਸ਼ੀਨ ਨਾ ਚਲਾਉਣ ਦੇ ਹੁਕਮ ਜਾਰੀ ਹੋਏ ਹਨ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨਾ ਕੱਟਣ 'ਤੇ ਪਾਬੰਦੀ ਹੈ | ਉਨ੍ਹਾਂ ਹਦਾਇਤ ਕੀਤੀ ਕਿ ਪੁਲਿਸ ਤੇ ਸਿਵਲ ਅਧਿਕਾਰੀ ਹਾਟਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ |


Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਧਮਾਣਾ ਦੇ ਅਧਿਆਪਕ ਹਰਪ੍ਰੀਤ ਸਿੰਘ ਭਾਓਵਾਲ ਐਨ. ਸੀ. ਸੀ. 'ਚ ਤਰੱਕੀ ਵਜੋਂ ਸੈਕਿੰਡ ਅਫ਼ਸਰ ਬਣੇ... ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨੂੰ ਹੋਰ ਵੱਡਾ ਹੜ੍ਹ ਰਾਹਤ ਪੈਕੇਜ ਦੇਵੇਗਾ-ਕਿ੍ਸ਼ਨਪਾਲ ਗੁਰਜਰ <br/>
Ad Position 24