29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਮੀਆਂਪੁਰ 'ਚ ਭਲਕੇ ਹੋਵੇਗੀ ਹਾਫ਼ ਮੈਰਾਥਨ ਦੌੜ <br/>

Ad Position 21
No active advertisement
ਅਜੀਤ ਡੈਸਕ 20-09-2025
ਰੂਪਨਗਰ, 19 ਸਤੰਬਰ (ਸਟਾਫ਼ ਰਿਪੋਰਟਰ)-ਯੂਥ ਵੈੱਲਫੇਅਰ ਕਲੱਬ ਮੀਆਂਪੁਰ, ਜ਼ਿਲ੍ਹਾ ਰੂਪਨਗਰ ਵਲੋਂ 21 ਸਤੰਬਰ 2025 ਦਿਨ ਐਤਵਾਰ ਨੂੰ ਸਵੇਰੇ 5.30 ਵਜੇ ਹਾਫ਼ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ | ਇਸ ਦਾ ਆਰੰਭ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਕਰਵਾਉਣਗੇ | ਦੌੜ ਦੇ ਪ੍ਰਬੰਧਾਂ ਸਬੰਧੀ ਕਲੱਬ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਵਿਧਾਇਕ ਦਿਨੇਸ਼ ਚੱਡਾ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੈਰਾਥਨ ਦੀ ਟੀ-ਸ਼ਰਟ ਲਾਂਚ ਕੀਤੀ | ਹਲਕਾ ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਦਾ ਮਹੌਲ ਸਿਰਜਣ ਲਈ ਹਲਕੇ ਵਿਚ ਪੂਰੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਯੂਥ ਵੈੱਲਫੇਅਰ ਕਲੱਬ ਦੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮੈਰਾਥਨ ਦੌੜਾਂ ਪਹਿਲਾਂ ਵੱਡੇ ਮੈਟਰੋ ਸ਼ਹਿਰਾਂ ਤੱਕ ਸੀਮਤ ਸਨ, ਪਰ ਹੁਣ ਰੂਪਨਗਰ ਦੇ ਪਿੰਡ ਮੀਆਂਪੁਰ ਵਿਚ ਇਸ ਤਰ੍ਹਾਂ ਦੀ ਹਾਫ਼ ਮੈਰਾਥਨ ਕਰਵਾਉਣਾ ਸ਼ਲਾਘਾਯੋਗ ਹੈ, ਜਿਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਹੋਰ ਉਤਸ਼ਾਹ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਧਮਾਣਾ ਦੇ ਅਧਿਆਪਕ ਹਰਪ੍ਰੀਤ ਸਿੰਘ ਭਾਓਵਾਲ ਐਨ. ਸੀ. ਸੀ. 'ਚ ਤਰੱਕੀ ਵਜੋਂ ਸੈਕਿੰਡ ਅਫ਼ਸਰ ਬਣੇ...
Ad Position 24