13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਰੂਪਨਗਰ ਪੁਲਿਸ ਵਲੋਂ 'ਆਪ੍ਰੇਸ਼ਨ ਸੀਲ-20' ਦੌਰਾਨ 150 ਗ੍ਰਾਮ ਅਫੀਮ ਸਮੇਤ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 21-09-2025
ਰੂਪਨਗਰ, 20 ਸਤੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਪੁਲਿਸ ਵਲੋਂ ਹਿਮਾਚਲ ਸਰਹੱਦ 'ਤੇ 07 ਇੰਟਰਸਟੇਟ ਨਾਕੇ ਲਗਾ ਕੇ 'ਆਪ੍ਰੇਸ਼ਨ ਸੀਲ-20' ਚਲਾਇਆ ਗਿਆ | ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਆਪ੍ਰੇਸ਼ਨ ਵਿਚ 02 ਐਸ.ਪੀਜ਼, 04 ਡੀ.ਐਸ.ਪੀਜ਼, 07 ਇੰਸਪੈਕਟਰ ਅਤੇ 105 ਪੁਲਿਸ ਮੁਲਾਜ਼ਮ ਤਾਇਨਾਤ ਸਨ | ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਵਿਅਕਤੀ ਨੂੰ 150 ਗ੍ਰਾਮ ਅਫੀਮ ਸਮੇਤ ਗਿ੍ਫਤਾਰ ਕੀਤਾ ਗਿਆ | ਇਸ ਤੋਂ ਇਲਾਵਾ, 22 ਸ਼ੱਕੀ ਵਿਅਕਤੀਆਂ ਨੂੰ ਰਾਊਾਡ ਅੱਪ ਕਰਕੇ ਪੁੱਛਗਿੱਛ ਕੀਤੀ ਗਈ, 159 ਵਾਹਨ ਚੈੱਕ ਕੀਤੇ ਗਏ, ਜਿਨ੍ਹਾਂ ਵਿੱਚੋਂ 29 ਦੇ ਟਰੈਫਿਕ ਚਲਾਣ ਕੀਤੇ ਗਏ ਅਤੇ 01 ਵਾਹਨ ਬੰਦ ਕੀਤਾ ਗਿਆ |ਸ. ਖੁਰਾਣਾ ਨੇ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਰੋਜ਼ਾਨਾ ਨਾਕਾਬੰਦੀ, ਗਸ਼ਤ ਅਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ, ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਹਰ ਹਾਲ ਬਣਾਈ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਤਾਂ ਜੋ ਸਮਾਜ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ 70 ਫ਼ੀਸਦੀ ਫਸਲ ਦੀ ਹੋਈ ਗਿਰਦਾਵਰੀ, 30 ਫੀਸਦੀ ਹੋਏਗੀ ਪਾਣੀ ਸੁੱਕਣ ਤੋਂ ਬਾਅਦ <br/> ਅਗਲੀ ਖ਼ਬਰ ਰੂਪਨਗਰ ਮੰਡੀ ਵਿਚ ਝੋਨੇ ਦੇ ਸੀਜ਼ਨ ਦੀ ਲੱਗੀ ਪਹਿਲੀ ਢੇਰੀ <br/>
Ad Position 24