13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲਗਾਇਆ ਦਵਾਈਆਂ ਦਾ ਲੰਗਰ

Ad Position 21
No active advertisement
ਅਜੀਤ ਡੈਸਕ 21-09-2025
ਸੁਖਸਾਲ, 20 ਸਤੰਬਰ (ਧਰਮ ਪਾਲ)-ਸਥਾਨਕ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਦੀ ਮੁਸ਼ਕਿਲ ਨੂੰ ਵੇਖਦੇ ਹੋਏ ਦਵਾਈਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਥਾਨਕ ਪਿੰਡਾਂ ਦੇ ਮੋਹਤਵਰਾਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਜਿਸ ਤਰਾਂ ਪਹਿਲਾਂ ਸਾਡੇ ਸੇਵਾਦਾਰਾਂ ਨੇ ਉਪਰੋਕਤ ਇਲਾਕੇ ਵਿਚ ਰਾਸ਼ਨ ਦੀ ਸੇਵਾ ਕੀਤੀ ਹੈ | ਉੱਥੇ ਹੀ ਹੁਣ ਅਸੀਂ ਡੇਰਾ ਬਾਬਾ ਨਾਨਕ ਦੇ ਪਿੰਡ ਹਰਖੋਵਾਲ ਵਿਖੇ ਦਵਾਈਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਸ਼ੇਰਾ, ਓਾਕਾਰ ਸਿੰਘ ਭੋਡਾ ਮਜਾਰੀ, ਜੈਮਲ ਸਿੰਘ ਭੱੜੀ, ਮਨਜੀਤ ਸਿੰਘ ਰਾਹੀ, ਜਸਵੀਰ ਸਿੰਘ ਫੌਜੀ ਸੰਗਤਪੁਰ, ਬਲਜਿੰਦਰ ਸਿੰਘ ਬੇਲਾ, ਡਾ. ਪਵਨ ਕੁਮਾਰ ਸਹਿਜੋਵਾਲ, ਡਾ. ਨਿਰਮਲ ਸਿੰਘ ਨੀਲਾ, ਬੱਬੂ ਬੁੰਗਾ ਸਾਹਿਬ, ਅਵਤਾਰ ਸਿੰਘ, ਸਿਮਰਜੀਤ ਸਿੰਘ ਮਾਨ, ਬਲਜੀਤ ਸਿੰਘ, ਰਾਣੂ ਮਾਨ ਮਜਾਰੀ ਆਦਿ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਾਸਟ ਫੂਡ ਦੀਆਂ ਰੇਹੜੀਆਂ ਦੀਆਂ ਵਿਸ਼ੇਸ਼ ਚੈਕਿੰਗ ਲਈ ਸਿਵਲ ਸਰਜਨ ਰੂਪਨਗਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਟਾਵਰ ਕਾਰਡ ਚੋਰੀ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ <br/>
Ad Position 24