13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚੌਧਰੀ ਹੁਸਨ ਲਾਲ ਚੌਹਾਨ ਨੇ ਲੋਕ ਸਭਾ ਮੈਂਬਰ ਕੰਗ ਦਾ ਕੀਤਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-09-2025
ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਡਸਾ)-ਚੌਧਰੀ ਹੁਸਨ ਲਾਲ ਚੌਹਾਨ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੰਸਦ ਮੈਂਬਰ ਕੰਗ ਨੇ ਕਿਹਾ ਕਿ ਹੜਾਂ ਦੀ ਕੁਦਰਤੀ ਕਰੋਪੀ ਨੇ ਪੰਜਾਬ ਦਾ ਵੱਡੇ ਪੱਧਰ ਤੇ ਨੁਕਸਾਨ ਕੀਤਾ ਹੈ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜ ਰਹੀ ਹੈ | ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਹੜ ਪੀੜਤ ਕਿਸਾਨਾਂ ਲਈ ਬਹੁਤ ਘੱਟ ਮੁਆਵਜ਼ਾ ਦਿੱਤਾ ਹੈ | ਇਸ ਮੌਕੇ ਨੰਬਰਦਾਰ ਲੇਖ ਰਾਮ ਜਤੋਲੀ, ਦਲਵਾਰਾ ਸਿੰਘ ਮੀਲੂ, ਜੋਗਿੰਦਰ ਪਾਲ ਸਰਪੰਚ ਜਤੋਲੀ, ਜਸਵਿੰਦਰ ਕੌਰ ਸਰਪੰਚ ਨੂਰਪੁਰ ਖੁਰਦ ਉੱਪਰਲਾ, ਨਿਰਮਲਾ ਦੇਵੀ, ਜਸਵਿੰਦਰ ਕੌਰ ਵਾਇਸ ਚੇਅਰਮੈਨ ਲੈਂਡ ਮੋਰਗੇਜ ਬੈਂਕ ਅਨੰਦਪੁਰ ਸਾਹਿਬ, ਗੁਰਪਾਲ, ਮਨੋਹਰ ਲਾਲ, ਸ਼ਿਵ ਕੁਮਾਰ ਕਾਲਾ ਮੈਂਬਰ ਪੰਚਾਇਤ ਸਮੇਤ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੰਡ ਮਿੱਲ ਮੋਰਿੰਡਾ ਦੇ ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਹੋਈ ਤਾਜਪੋਸ਼ੀ, ਰਾਜਨੀਤਿਕ ਆਗੂਆਂ ਨੇ ਕੀਤੀ ਸ਼ਮੂਲੀਅਤ... ਅਗਲੀ ਖ਼ਬਰ ਵਿਧਾਇਕ ਚੱਢਾ ਦੇ ਆਦੇਸ਼ਾਂ 'ਤੇ ਨੂਰਪੁਰ ਬੇਦੀ ਵਿਚ ਦੂਜੇ ਕੂੜੇ ਦੇ ਡੰਪ ਨੂੰ ਚੁਕਵਾਉਣ ਦੀ ਸ਼ੁਰੂਆਤ <br/>
Ad Position 24