18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ 'ਚ ਸੰਗਤਾਂ ਦਾ ਭਾਰੀ ਉਤਸ਼ਾਹ <br/>

Ad Position 21
No active advertisement
ਅਜੀਤ ਡੈਸਕ 17-10-2025
ਢੇਰ, 16 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਨਾਲ ਇਲਾਕੇ ਦੀਆਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਪੈਦਾ ਹੋਇਆ ਹੈ | ਇਨ੍ਹਾਂ ਪ੍ਰਭਾਤ ਫੇਰੀਆਂ ਦਾ ਇਲਾਕੇ ਵਿਚ ਇਕੱਤਰ ਹੋਈ ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਮੈਂਬਰ ਸ਼ੋ੍ਰਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਕਈ ਪਿੰਡਾਂ ਦੇ ਗੁਰਦੁਆਰਿਆਂ ਦੇ ਪ੍ਰਬੰਧਕ ਅਤੇ ਸੰਗਤਾਂ ਦੇ ਮੰਨ ਵਿਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਪ੍ਰਤੀ ਬਹੁਤ ਭਾਰੀ ਵੈਰਾਗ ਅਤੇ ਪਿਆਰ ਵੇਖਣ ਨੂੰ ਮਿਲਦਾ ਹੈ ਤੇ ਵੱਡੀ ਗਿਣਤੀ ਵਿਚ ਇਲਾਕੇ ਭਰ ਤੋ ਸੰਗਤ ਸ਼ਹੀਦੀ ਸਮਾਗਮਾਂ ਵਿਚ ਹਿੱਸਾ ਲਵੇਗੀ | ਉਨ੍ਹਾਂ ਕਿਹਾ ਕਿ ਅੱਜ ਦੀ ਪ੍ਰਭਾਤ ਫੇਰੀ ਮੰਗੇਵਾਲ, ਸਜਮੋਰ, ਬੀਕਾਪੁਰ, ਸੂਰੇਵਾਲ, ਢੇਰ, ਗੰਭੀਰਪੁਰ ਤੇ ਡੱਬਰੀ ਆਦਿ ਪਿੰਡਾਂ ਵਿਚ ਪਹੁੰਚੀ ਜਿੱਥੇ ਵੱਡੀ ਗਿਣਤੀ ਵਿਚ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਪ੍ਰਭਾਤ ਫੇਰੀ ਦਾ ਸੁਆਗਤ ਕੀਤਾ ਗਿਆ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਬਾਬਾ ਮਲਕੀਤ ਸਿੰਘ, ਸੁਰਿੰਦਰ ਸਿੰਘ ਮਟੋਰ, ਜਸਵੀਰ ਸਿੰਘ ਢੇਰ, ਹਰਦੇਵ ਸਿੰਘ ਦੇਵੀ, ਸਰਪੰਚ ਜਰਨੈਲ ਸਿੰਘ ਸੂਰੇਵਾਲ, ਦਵਿੰਦਰ ਸਿੰਘ ਢਿੱਲੋਂ, ਸਰਪੰਚ ਬੀਬੀ ਮਧੂਬਾਲ, ਐਡਵੋਕੇਟ ਨੀਰਜ ਸ਼ਰਮਾ, ਹਰਭਜਨ ਸਿੰਘ ਧਰਮੀ ਫ਼ੌਜੀ, ਕਰਮ ਸਿੰਘ ਡੱਬਰੀ, ਮਾਸਟਰ ਗੁਰਦੇਵ ਸਿੰਘ, ਕੁਲਵੰਤ ਸਿੰਘ, ਰਾਮ ਦਿਆਲ ਸਿੰਘ, ਹਕੀਮ ਹਰਮਿੰਦਰ ਸਿੰਘ, ਪ੍ਰਧਾਨ ਸ਼ਾਮ ਸਿੰਘ, ਰਾਮਪਾਲ ਸਿੰਘ ਸਜਮੋਰ, ਪ੍ਰਧਾਨ ਦਲੇਰ ਸਿੰਘ ਪਿ੍ੰਸੀਪਲ ਸੁੱਖਦੇਵ ਸਿੰਘ ਤੇ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਫੋਗਿੰਗ ਕਰਵਾਈ <br/> ਅਗਲੀ ਖ਼ਬਰ ਟੈਕਸੀ ਚਾਲਕ ਸਵ. ਪੰਜਾਬ ਸਿੰਘ ਦੇ ਪਰਿਵਾਰ ਦੀ ਕੀਤੀ ਆਰਥਿਕ ਮਦਦ
Ad Position 24