18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਹਤ ਵਿਭਾਗ ਦੀ ਟੀਮ ਨੇ ਫੋਗਿੰਗ ਕਰਵਾਈ <br/>

Ad Position 21
No active advertisement
ਅਜੀਤ ਡੈਸਕ 17-10-2025
ਪੁਰਖਾਲੀ, 16 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਭਰਤਗੜ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਪਿੰਡ ਭੱਦਲ ਤੇ ਸਿਆਸਤਪੁਰ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਤੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਹਰਗੋਪਾਲ ਸੈਣੀ ਅਤੇ ਜਗਦੀਸ਼ ਸਿੰਘ ਐੱਸ. ਆਈ ਨੇ ਦੱਸਿਆ ਕਿ ਬਲਾਕ ਭਰਤਗੜ੍ਹ ਅਧੀਨ ਪੈਂਦੇ ਪਿੰਡਾ ਵਿਚ ਸਿਹਤ ਟੀਮਾਂ ਬਣਾ ਕੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਫੋਗਿੰਗ ਕਰਵਾਈ ਜਾ ਰਹੀ ਹੈ | ਕੈਂਪ ਵਿਚ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਦੇ ਲੱਛਣਾਂ 'ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸਾਨੂੰ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਮੱਛਰ ਮਾਰ ਕਰੀਮਾਂ, ਮੱਛਰ ਮਾਰ ਦਵਾਈਆਂ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਤਾਂ ਜੋ ਮੱਛਰ ਸਾਨੂੰ ਕੱਟ ਨਾ ਸਕੇ ਅਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ ਅਤੇ ਇਸ ਬਿਮਾਰੀ ਤੋਂ ਬਚਾਅ ਹੋ ਸਕੇ | ਇਸ ਮੌਕੇ ਨੇਹਾ ਸੀ. ਐੱਚ. ਓ, ਰਾਜਵੀਰ ਏ. ਐੱਨ. ਐੱਮ., ਸੁਰਜੀਤ ਸਿੰਘ ਬਲੀਡਿੰਗ ਚੈੱਕਰ, ਪਰਮਜੀਤ ਕੌਰ ਆਸ਼ਾ ਵਰਕਰ, ਬਹਾਦਰ ਸਿੰਘ ਸਰਪੰਚ ਸਿਆਸਤਪੁਰ , ਸਰਪੰਚ ਮਨਪ੍ਰੀਤ ਸਿੰਘ ਭੱਦਲ, ਬਲਵਿੰਦਰ ਸਿੰਘ ਫ਼ੌਜੀ, ਸਰਬਜੀਤ ਕੌਰ, ਹਰਜਿੰਦਰ ਕੌਰ ਆਸ਼ਾ ਵਰਕਰ ਤੇ ਪਿੰਡ ਵਾਸੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਖ਼ੁਰਾਕ ਮੇਲਾ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ 'ਚ ਸੰਗਤਾਂ ਦ...
Ad Position 24